ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨੂੰ ਕਰੋਨਾ

ਨਵੀਂ ਦਿੱਲੀ:ਉਪ ਰਾਸ਼ਟਰਪਤੀ ਐੱਮ. ਵੈਂਕੱਈਆ ਨਾਇਡੂ ਦੀ ਕਰੋਨਾਵਾਇਰਸ ਰਿਪੋਰਟ ਪਾਜ਼ੇਟਿਵ ਆ ਗਈ ਹੈ।ਸ੍ਰੀ ਨਾਇਡੂ ਦਾ ਅੱਜ ਕਰੋਨਾ ਟੈਸਟ ਕੀਤਾ ਗਿਆ, ਜੋ ਪਾਜ਼ੇਟਿਵ ਨਿਕਲਿਆ। ਹਾਲਾਂਕਿ ਉਨ੍ਹਾਂ ਵਿੱਚ ਹਾਲ ਦੀ ਘੜੀ ਕੋਈ ਲੱਛਣ ਨਹੀਂ ਹਨ ਤੇ ਉਹ ਪੂਰੀ ਤਰ੍ਹਾਂ ਤੰਦਰੁਸਤ ਹਨ। ਉਨ੍ਹਾਂ ਦੇ ਦਫ਼ਤਰ ਨੇ ਇਕ ਟਵੀਟ ’ਚ ਕਿਹਾ, ‘ਸ੍ਰੀ ਨਾਇਡੂ ਨੂੰ ਘਰ ਵਿੱਚ ਹੀ ਇਕਾਂਤਵਾਸ ਹੋਣ ਦੀ ਸਲਾਹ ਦਿੱਤੀ ਗਈ ਹੈ। ਉਨ੍ਹਾਂ ਦੀ ਪਤਨੀ ਸ੍ਰੀਮਤੀ ਊਸ਼ਾ ਨਾਇਡੂ ਦਾ ਟੈਸਟ ਨੈਗਟਿਵ ਆਇਆ ਹੈ ਤੇ ਉਹ ਸਵੈ-ਇਕਾਂਤਵਾਸ ਵਿੱਚ ਹਨ।’