ਰੇਲਾਂ, ਟੌਲ ਤੇ ਰਿਲਾਿੲੰਸ ਪੰਪ ਘੇਰੇ

ਚੰਡੀਗੜ੍ਹ : ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਵੱਲੋਂ ਖੇਤੀ ਕਾਨੂੰਨਾਂ ਵਿਰੁੱਧ ਬੀਤੇ ਦਿਨ ਸ਼ੁਰੂ ਕੀਤਾ ਗਿਆ ਅਣਮਿੱਥੇ ਸਮੇਂ ਦਾ ਰੋਲ ਰੋਕੋ ਅੰਦੋਲਨ ਅੱਜ ਦੂਜੇ ਦਿਨ ਵੀ ਜਾਰੀ ਰਿਹਾ। ਪੰਜਾਬ ਦਾ ਪਿਛਲੇ 9 ਦਿਨਾਂ ਤੋਂ ਪੂਰੇ ਮੁਲਕ ਨਾਲੋਂ ਰੇਲ ਸੰਪਰਕ ਟੁੱਟਿਆ ਪਿਆ ਹੈ। ਕਿਸਾਨਾਂ ਨੇ ਕਾਰਪੋਰੇਟ ਘਰਾਣਿਆਂ ਦੇ ਕਾਰੋਬਾਰ ਤੇ ਟੌਲ ਪਲਾਜ਼ੇ ਬੰਦ ਕਰਵਾ ਦਿੱਤੇ ਹਨ।

ਕਿਸਾਨ ਜਥੇਬੰਦੀਆਂ ਦੇ ਨੁਮਾਇੰਦੇ ਡਾ. ਦਰਸ਼ਨ ਪਾਲ ਨੇ ਦੱਸਿਆ ਕਿ ਪੰਜਾਬ ’ਚ ਬੀਤੇ ਦਿਨ 32 ਥਾਵਾਂ ’ਤੇ ਸ਼ੁਰੂ ਹੋਏ ਰੇਲ ਰੋਕੋ ਅੰਦੋਲਨ ਦਾ ਅੱਜ ਦੂਜੇ ਦਿਨ ’ਚ ਪਹੁੰਚ ਗਿਆ ਹੈ। ਇਸ ਤੋਂ ਇਲਾਵਾ ਪੰਜ ਭਾਜਪਾ ਆਗੂਆਂ ਅੰਮ੍ਰਿਤਸਰ ਤੋਂ ਰਾਜ ਸਭਾ ਮੈਂਬਰ ਸ਼ਵੇਤ ਮਲਿਕ, ਸਤਵੰਤ ਸਿੰਘ ਪੂਨੀਆ (ਸੰਗਰੂਰ), ਬਿਕਰਮਜੀਤ ਸਿੰਘ ਚੀਮਾ (ਪਾਇਲ), ਸੁਨੀਤਾ ਗਰਗ (ਕੋਟਕਪੂਰਾ), ਅਰੁਣ ਨਾਰੰਗ (ਵਿਧਾਇਕ, ਅਬੋਹਰ) ਦੇ ਘਰਾਂ ਅਤੇ ਦੋ ਦਰਜਨ ਦੇ ਕਰੀਬ ਰਿਲਾਇੰਸ ਦੇ ਪੈਟਰੋਲ ਪੰਪਾਂ ਦਾ ਘਿਰਾਓ ਜਾਰੀ ਹੈ ਅਤੇ ਬਹੁਤ ਸਾਰੇ ਸ਼ਾਪਿੰਗ ਮਾਲ ਤੇ ਦਰਜਨਾਂ ਟੌਲ ਪਲਾਜ਼ੇ ਬੰਦ ਕਰਵਾ ਦਿੱਤੇ ਗਏ ਹਨ। ਕਿਸਾਨ ਆਗੂਆਂ ਨੇ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਕਿਹਾ ਕਿ ਉਹ ਆਪਣੇ ਵਾਅਦੇ ਮੁਤਾਬਕ ਜਲਦੀ ਤੋਂ ਜਲਦੀ ਪੰਜਾਬ ਵਿਧਾਨ ਸਭਾ ਦਾ ਇਜਲਾਸ ਬੁਲਾ ਕੇ ਖੇਤੀ ਕਾਨੂੰਨਾਂ ਖ਼ਿਲਾਫ਼ ਮਤਾ ਪਾਸ ਕਰਨ। ਉਨ੍ਹਾਂ ਨਾਲ ਹੀ ਦਿੱਲੀ ਦੀ ਕੇਜਰੀਵਾਲ ਸਰਕਾਰ ਤੋਂ ਵੀ ਮਤਾ ਪਾ ਕੇ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ।

ਡਾ. ਦਰਸ਼ਨ ਪਾਲ ਨੇ ਦੱਸਿਆ ਕਿ 6 ਅਕਤੂਬਰ ਨੂੰ ਹਰਿਆਣਾ ਦੀਆਂ 17 ਕਿਸਾਨ ਜਥੇਬੰਦੀਆਂ ਦੀ ਅਗਵਾਈ ਵਿੱਚ ਹਰਿਆਣਾ ਦੇ ਹਜ਼ਾਰਾਂ ਕਿਸਾਨ ਸਿਰਸਾ ’ਚ ਜਨਨਾਇਕ ਜਨਤਾ ਪਾਰਟੀ ਦੇ ਆਗੂ ਤੇ ਉੱਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਅਤੇ ਉਸ ਦੇ ਭਰਾ ਤੇ ਬਿਜਲੀ ਤੇ ਜੇਲ੍ਹ ਮੰਤਰੀ ਰਣਜੀਤ ਸਿੰਘ ਚੌਟਾਲਾ ਦੇ ਘਰ ਅੱਗੇ ਅਣਮਿੱਥੇ ਸਮੇਂ ਦਾ ਧਰਨਾ ਲਾ ਰਹੇ ਹਨ।

ਕਿਸਾਨਾਂ ਦੇ ਇਕੱਠਾਂ ਨੂੰ ਬਲਬੀਰ ਸਿੰਘ ਰਾਜੇਵਾਲ, ਉਂਕਾਰ ਸਿੰਘ ਅਗੋਲ, ਅਜਮੇਰ ਸਿੰਘ ਲੱਖੋਵਾਲ, ਜਗਜੀਤ ਸਿੰਘ ਡੱਲੇਵਾਲ, ਹਰਮੀਤ ਸਿੰਘ ਕਾਦੀਆਂ, ਜਗਦੇਵ ਸਿੰਘ, ਮਨਜੀਤ ਸਿੰਘ ਰਾਏ ਪ੍ਰਧਾਨ ਅਤੇ ਸਤਨਾਮ ਸਿੰਘ ਸਾਹਨੀ, ਕੁਲਵੰਤ ਸਿੰਘ ਸੰਧੂ, ਡਾਕਟਰ ਸਤਨਾਮ ਸਿੰਘ ਅਜਨਾਲਾ, ਬੂਟਾ ਸਿੰਘ ਬੁਰਜਗਿੱਲ, ਜਗਮੋਹਨ ਸਿੰਘ ਪਟਿਆਲਾ, ਡਾ. ਦਰਸ਼ਨ ਪਾਲ, ਹਰਭਜਨ ਸਿੰਘ ਬੁੱਟਰ, ਬਲਦੇਵ ਸਿੰਘ ਨਿਹਾਲਗੜ੍ਹ, ਭੁਪਿੰਦਰ ਸਿੰਘ ਸਾਂਬਰ ਪ੍ਰਧਾਨ, ਨਿਰਭੈ ਸਿੰਘ ਢੁੱਡੀਕੇ, ਜਤਿੰਦਰ ਸਿੰਘ ਛੀਨਾ, ਰੁਲਦੂ ਸਿੰਘ ਮਾਨਸਾ, ਗੁਰਨਾਮ ਸਿੰਘ ਭੀਖੀ, ਧਰਮਪਾਲ ਸੀਲ, ਇੰਦਰਜੀਤ ਸਿੰਘ ਕੋਟ ਬੁੱਢਾ, ਹਰਜੀਤ ਸਿੰਘ ਰਵੀ, ਹਰਜਿੰਦਰ ਸਿੰਘ ਟਾਂਡਾ, ਨਿਰਵੈਲ ਸਿੰਘ ਡਾਲੇਕੇ, ਬੋਘ ਸਿੰਘ ਮਾਨਸਾ, ਬਲਵਿੰਦਰ ਸਿੰਘ ਔਲਖ, ਸਤਨਾਮ ਸਿੰਘ ਬਹਿਰੂ ਪ੍ਰਧਾਨ, ਗੁਰਬਖ਼ਸ਼ ਸਿੰਘ ਬਰਨਾਲਾ, ਸਤਨਾਮ ਸਿੰਘ ਪਨੂੰ, ਸਰਵਣ ਸਿੰਘ ਪੰਧੇਰ, ਕੰਵਲਪ੍ਰੀਤ ਸਿੰਘ ਪੰਨੂ, ਜੋਗਿੰਦਰ ਸਿੰਘ ਉਗਰਾਹਾਂ, ਸੁਖਦੇਵ ਸਿੰਘ ਕੋਕਰੀ, ਸੁਰਜੀਤ ਸਿੰਘ ਫੂਲ, ਬਲਦੇਵ ਸਿੰਘ ਜ਼ੀਰਾ ਬੂਟਾ ਸਿੰਘ ਸ਼ਾਦੀਪੁਰ, ਬਲਦੇਵ ਸਿੰਘ ਸਿਰਸਾ, ਜੰਗਬੀਰ ਸਿੰਘ ਟਾਂਡਾ, ਮੁਕੇਸ਼ ਚੰਦਰ, ਹਰਪਾਲ ਸਿੰਘ ਸੰਘਾ, ਬਲਵੰਤ ਸਿੰਘ ਬਰਾਮਕੇ, ਕਿਰਪਾ ਸਿੰਘ ਨੱਥੂਵਾਲਾ ਨੇ ਸੰਬੋਧਨ ਕੀਤਾ।

Leave a Reply

Your email address will not be published. Required fields are marked *