ਕਿਸਾਨ ਅੰਦੋਲਨ: ਤੋਮਰ ਵੱਲੋਂ ਸ਼ਾਹ ਨਾਲ ਮੁਲਾਕਾਤ
ਨਵੀਂ ਦਿੱਲੀ:ਨਵੇਂ ਖੇਤੀ ਕਾਨੂੰਨਾਂ ’ਚ ਸੋੋਧ ਲਈ ਭੇਜੀ ਕੇਂਦਰ ਸਰਕਾਰ ਦੀ ਤਜਵੀਜ਼ ਨੂੰ ਕਿਸਾਨ ਆਗੂਆਂ ਵੱਲੋਂ ਰੱਦ ਕੀਤੇ ਜਾਣ ਮਗਰੋਂ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਅਗਲੇਰੀ ਰਣਨੀਤੀ ਘੜਨ ਲਈ ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਸੂਤਰਾਂ ਦੀ ਮੰਨੀਏ ਤਾਂ ਤੋਮਰ ਨੇ ਗ੍ਰਹਿ ਮੰਤਰੀ ਨਾਲ ਕੇਂਦਰ ਤੇ ਕਿਸਾਨਾਂ ਵਿਚਾਲੇ ਬਣੇ ਜਮੂਦ ਨੂੰ ਤੋੜਨ ਦੇ ਸੰਭਾਵੀ ਢੰਗ ਤਰੀਕੇ ਬਾਰੇ ਚਰਚਾ ਕੀਤੀ। ਇਸ ਮੌਕੇ ਰੇਲ, ਵਣਜ ਤੇ ਸਨਅਤ ਮੰਤਰੀ ਪਿਊਸ਼ ਗੋਇਲ ਵੀ ਮੌਜੂਦ ਸਨ।
-ਪੀਟੀਆਈ