ਕਿਸਾਨ ਅੰਦੋਲਨ: ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਘਰ ’ਚ ਹੰਗਾਮੀ ਮੀਟਿੰਗ

ਨਵੀਂ ਦਿੱਲੀ : ਕਿਸਾਨ ਅੰਦੋਲਨ ਨੂੰ ਲੈ ਕੇ ਸੋਮਵਾਰ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਘਰ ’ਤੇ ਹੰਗਾਮੀ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ, ਕੈਬਨਿਟ ਸਕੱਤਰ ਰਾਜੀਵ ਗਾਬਾ ਅਤੇ ਗ੍ਰਹਿ ਸਕੱਤਰ ਅਜੈ ਕੁਮਾਰ ਭੱਲਾ ਮੌਜੂਦਾ ਸਨ।
ਇਸ ਦੌਰਾਨ ਗ੍ਰਹਿ ਮੰਤਰੀ ਅਤੇ ਖੇਤੀ ਮੰਤਰੀ ਨੇ ਕਿਸਾਨਾਂ ਦੀਆਂ ਮੰਗਾਂ ਦੇ ਹੱਲ ਅਤੇ ਕਿਸਾਨ ਅੰਦੋਲਨ ਨੂੰ ਛੇਤੀ ਖ਼ਤਮ ਕਰਨ ਬਾਰੇ ਚਰਚਾ ਕੀਤੀ। ਇਹ ਵੀ ਜਾਣਕਾਰੀ ਮਿਲੀ ਹੈ ਕਿ ਨਵੇਂ ਖੇਤੀ ਕਾਨੂੰਨਾਂ ਸਬੰਧੀ ਕੁਝ ਕਿਸਾਨਾਂ ਨੇ ਵੀ ਖੇਤੀ ਭਵਨ ਵਿੱਚ ਤੋਮਰ ਨਾਲ ਮੁਲਾਕਾਤ ਕੀਤੀ।