ਤਿ੍ਰਪੜੀ ਸਕੂਲ ਵਿਚ ਹੋਇਆ ਸ਼ਾਨਦਾਰ ਸਮਾਰਟ ਫੋਨ ਵੰਡ ਸਮਾਰੋਹ
ਪਟਿਆਲਾ-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਤਿ੍ਰਪੜੀ (ਪਟਿਆਲਾ) ਵਿਖੇ ਪੰਜਾਬ ਸਮਾਰਟ ਕੁਨੈਕਟ ਸਕੀਮ ਤਹਿਤ ਸਕੂਲ ਦੇ 263 ਵਿਦਿਆਰਥੀਆਂ ਨੂੰ ਸਮਾਰਟ ਮੋਬਾਇਲ ਫੋਨ ਦਿੱਤੇ ਗਏ । ਇਹ ਜਾਣਕਾਰੀ ਦਿੰਦਿਆਂ ਸਕੂਲ ਦੇ ਪਿ੍ਰੰਸੀਪਲ ਡਾ. ਨਰਿੰਦਰ ਕੁਮਾਰ ਨੇ ਦੱਸਿਆ ਕਿ ਇਸ ਸਮਾਰਟ ਮੋਬਾਇਲ ਫੋਨ ਵੰਡ ਸਮਾਰੋਹ ਦੀ ਪ੍ਰਧਾਨਗੀ ਸ੍ਰੀ ਮੋਹਿਤ ਮਹਿੰਦਰਾ, ਜਨਰਲ ਸਕੱਤਰ, ਪੰਜਾਬ ਯੂਥ ਕਾਂਗਰਸ ਨੇ ਕੀਤੀ।ਉਨ੍ਹਾਂ ਨੇ ਆਪਣੇ ਕਰ ਕਮਲਾਂ ਨਾਲ ਸਕੂਲ ਦੇ ਬਾਰ੍ਹਵੀਂ ਜਮਾਤ ਵਿਚ ਪੜ੍ਹਦੇ ਵਿਦਿਆਰਥੀਆਂ ਨੂੰ ਇਹ ਸਮਾਰਟ ਫੋਨ ਦਿੱਤੇ।ਉਨ੍ਹਾਂ ਕਿਹਾ ਕਿ ਆਧੁਨਿਕ ਤਕਨਾਲੋਜੀ ਦੇ ਯੁੱਗ ਵਿਚ ਮੋਬਾਇਲ ਫੋਨ ਦੀ ਮਦਦ ਨਾਲ ਸੰਸਾਰ ਨਾਲ ਜੁੜਿਆ ਜਾ ਸਕਦਾ ਹੈ ਅਤੇ ਆਨਲਾਈਨ ਪੜ੍ਹਾਈ ਵਿਚ ਇਹ ਵਿਦਿਆਰਥੀਆਂ ਦੀ ਭਰਪੂਰ ਮਦਦ ਕਰ ਰਹੇ ਹਨ।ਉਨ੍ਹਾਂ ਦੱਸਿਆ ਕਿ ਸਾਰੇ ਪੰਜਾਬ ਵਿਚ ਪੰਜਾਬ ਸਰਕਾਰ ਵਲੋਂ 1 ਲੱਖ 75 ਹਜ਼ਾਰ 443 ਸਮਾਰਟ ਫੋਨ ਵੰਡੇ ਜਾਣੇ ਹਨ ।ਉਨ੍ਹਾਂ ਕਿਹਾ ਕਿ ਕੋਰੋਨਾ ਕਾਰਨ ਫੋਨ ਵੰਡਣ ਵਿਚ ਕੁਝ ਦੇਰੀ ਹੋ ਗਈ । ਇਸ ਸਮੇਂ ਪਟਿਆਲਾ ਦੇ ਐਸ. ਡੀ. ਐਮ. ਸ੍ਰੀ ਚਰਨਜੀਤ ਸਿੰਘ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ।ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਕਿ ਸਿੱਖਿਆ ਦੀ ਮਦਦ ਨਾਲ ਕੋਈ ਵੀ ਮੁਕਾਮ ਹਾਸਲ ਕੀਤਾ ਜਾ ਸਕਦਾ ਹੈ।
ਇਸ ਸਮਾਗਮ ਵਿਚ ਹੋਰਨਾਂ ਤੋਂ ਇਲਾਵਾ ਸ੍ਰੀ ਸੰਤ ਬਾਂਗਾ ਚੇਅਰਮੈਨ ਇੰਪਰੂਵਮੈਂਟ ਟਰੱਸਟ ਪਟਿਆਲਾ, ਸ੍ਰੀ ਬਹਾਦਰ ਖਾਨ, ਸ੍ਰੀ ਦਵਿੰਦਰ ਸ਼ਰਮਾ, ਪ੍ਰਧਾਨ, ਪੰਜਾਬ ਪ੍ਰਦੇਸ਼ ਟੀਚਰਜ਼ ਯੂਨੀਅਨ, ਸ੍ਰ. ਪਿ੍ਰਤਪਾਲ ਸਿੰਘ ਭੰਡਾਰੀ, ਮੈਂਬਰ ਬਾਲ ਭਲਾਈ ਕਮੇਟੀ ਪਟਿਆਲਾ, ਸ੍ਰੀ ਨੰਦ ਲਾਲ ਗੁਰਾਬਾ, ਐਮ. ਸੀਜ਼, ਸਕੂਲ ਦੀ ਮੈਨੇਜਮੈਂਟ ਕਮੇਟੀ ਦੇ ਮੈਂਬਰ, ਸਕੂਲ ਦੇ ਸਟਾਫ ਮੈਂਬਰ ਅਤੇ ਸਕੂਲ ਦੇ ਵਿਦਿਆਰਥੀ ਵੀ ਹਾਜ਼ਰ ਸਨ ।ਡਾ. ਨਰਿੰਦਰ ਕੁਮਾਰ ਨੇ ਸਾਰੇ ਮਹਿਮਾਨਾਂ ਨੂੰ ਜੀ ਆਇਆਂ ਕਿਹਾ। ਸਟੇਜ ਸਕੱਤਰ ਦੀ ਕਾਰਵਾਈ ਸਕੂਲ ਦੇ ਅੰਗ੍ਰੇਜ਼ੀ ਲੈਕਚਰਾਰ ਸ੍ਰੀਮਤੀ ਰਜਨੀ ਭਾਰਗਵ ਨੇ ਨੇਪਰੇ ਚਾੜ੍ਹੀ ।