ਫ਼ਤਹਿਗੜ੍ਹ ਸਾਹਿਬ: ਸ਼ਹੀਦੀ ਸਭਾ ਦੇ ਦੂਜੇ ਦਿਨ ਲੱਖਾਂ ਸ਼ਰਧਾਲੂ ਹੋਏ ਨਤਮਸਤਕ

ਫ਼ਤਹਿਗੜ੍ਹ ਸਾਹਿਬ : ਸਰਬੰਸਦਾਨੀ ਸਾਹਿਬ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਾਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਾਲਾਨਾ ਸ਼ਹੀਦੀ ਸਭਾ ਦੇ ਦੂਜੇ ਦਿਨ ਅੱਜ ਲੱਖਾਂ ਸ਼ਰਧਾਲੂ ਇਸ ਮਹਾਨ ਧਰਤੀ ਉੱਪਰ ਨਤਮਸਤ ਹੋਏ, ਜਦੋਂਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਜੰਗਲਾਤ ਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਸਮੇਤ ਵੱਡੀ ਗਿਣਤੀ ਵਿਚ ਸਿਆਸੀ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਕਾਰਕੁਨਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਬੀਬੀ ਜਗੀਰ ਕੌਰ ਨੇ ਭਲਕੇ ਸ਼ਹੀਦੀ ਸਭਾ ਦੇ ਅੰਤਿਮ ਦਿਨ ਦੇਸ਼-ਵਿਦੇਸ਼ ਵਿਚ ਬੈਠੀ ਸਮੂਹ ਸੰਗਤ ਨੂੰ ਅਪੀਲ ਕੀਤੀ ਕਿ ਉਹ ਬਾਅਦ ਦੁਪਹਿਰ 1 ਵਜੇ ਗੁਰਦੁਆਰਾ ਜੋਤੀ ਸਰੂਪ ਸਾਹਿਬ ਵਿਖੇ ਨਗਰ ਕੀਰਤਨ ਦੀ ਸਮਾਪਤੀ ਮੌਕੇ ਹੋ ਰਹੀ ਅਰਦਾਸ ਨੂੰ ਮੁੱਖ ਰੱਖ ਕੇ ਆਪਣੇ-ਆਪਣੇ ਸਥਾਨ ਉੱਪਰ 15 ਮਿੰਟ ਲਈ ਅਰਦਾਸ ਵਿਚ ਜ਼ਰੂਰ ਸ਼ਾਮਲ ਹੋਣ।

Leave a Reply

Your email address will not be published. Required fields are marked *