ਕਸ਼ਮੀਰ ਵਾਦੀ ਵਿੱਚ ਮੋਬਾਈਲ ਇੰਟਰਨੈੱਟ ਸੇਵਾ ਬੰਦ

ਸ੍ਰੀਨਗਰ : ਵਾਦੀ ਵਿਚ ਗਣਤੰਤਰ ਦਿਵਸ ਸਮਾਰੋਹਾਂ ਨੂੰ ਸੁਚਾਰੂ ਢੰਗ ਨਾਲ ਲੰਘਾਉਣ ਲਈ ਅਹਿਤਿਆਤ ਵਜੋਂ ਮੰਗਲਵਾਰ ਨੂੰ ਕਸ਼ਮੀਰ ਵਿਚ ਮੋਬਾਈਲ ਇੰਟਰਨੈੱਟ ਸੇਵਾਵਾਂ ਨੂੰ ਮੁਅੱਤਲ ਕਰ ਦਿੱਤਾ ਗਿਆ। ਅਧਿਕਾਰੀਆਂ ਨੇ ਕਿਹਾ, “ਸ਼ਾਂਤਮਈ ਗਣਤੰਤਰ ਦਿਵਸ ਸਮਾਰੋਹ ਨੂੰ ਯਕੀਨੀ ਬਣਾਉਣ ਲਈ ਘਾਟੀ ਵਿੱਚ ਮੋਬਾਈਲ ਇੰਟਰਨੈੱਟ ਟੈਲੀਫੋਨ ਸੇਵਾਵਾਂ ਨੂੰ ਅਸਥਾਈ ਤੌਰ ’ਤੇ ਮੁਅੱਤਲ ਕਰ ਦਿੱਤਾ ਗਿਆ ਹੈ।” ਹਾਲਾਂਕਿ ਮੋਬਾਈਲ ਫੋਨ ਸੇਵਾਵਾਂ ਪ੍ਰਭਾਵਿਤ ਨਹੀਂ ਰਹੀਆਂ।

Leave a Reply

Your email address will not be published. Required fields are marked *