ਸਰਕਾਰ ਵੱਲੋਂ ਫੇਸਬੁੱਕ, ਟਵਿੱਟਰ, ਵੱਟਸਐਪ ਤੇ ਲਿੰਕਡਇਨ ਨੂੰ ਚਿਤਾਵਨੀ

ਨਵੀਂ ਦਿੱਲੀ : ਕੇਂਦਰੀ ਸੂਚਨਾ ਤਕਨਾਲੋਜੀ (ਆਈਟੀ) ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਵੀਰਵਾਰ ਨੂੰ ਸੋਸ਼ਲ ਮੀਡੀਆ ਪਲੇਟਫਾਰਮਸ ਫੇਸਬੁੱਕ, ਟਵਿੱਟਰ, ਵੱਟਸਐਪ ਅਤੇ ਲਿੰਕਡਇਨ ਨੂੰ ਚੇਤਾਵਨੀ ਦਿੱਤੀ ਹੈ ਜੇ ਉਨ੍ਹਾਂ ਦੀ ਵਰਤੋਂ ਭਾਰਤ ਵਿਚ ਝੂਠੀਆਂ ਖ਼ਬਰਾਂ ਫੈਲਾਉਣ, ਹਿੰਸਾ ਜਾਂ ਅਸ਼ਾਂਤੀ ਨੂੰ ਉਤਸ਼ਾਹਤ ਕਰਨ ਲਈ ਕੀਤੀ ਜਾਂਦੀ ਹੈ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤੀ ਕੀਤੀ ਜਾਵੇਗੀ। ਮੰਤਰੀ ਨੇ ਰਾਜ ਸਭਾ ਵਿੱਚ ਸਿਫ਼ਰ ਕਾਲ ਦੌਰਾਨ ਵੱਖ ਵੱਖ ਪੂਰਕ ਪ੍ਰਸ਼ਨਾਂ ਦੇ ਜਵਾਬ ਦਿੰਦਿਆਂ ਕਿਹਾ ਕਿ ਸਰਕਾਰ ਸੋਸ਼ਲ ਮੀਡੀਆ ਦਾ ਸਤਿਕਾਰ ਕਰਦੀ ਹੈ ਅਤੇ ਲੋਕਾਂ ਨੂੰ ਇਸ ਪਲੇਟਫਾਰਮ ਰਾਹੀਂ ਤਾਕਤ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ਨੇ ਭਾਰਤ ਦੇ ਡਿਜੀਟਲ ਇੰਡੀਆ ਪ੍ਰੋਗਰਾਮ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਸਰਕਾਰ ਆਲੋਚਨਾ ਦੇ ਅਧਿਕਾਰ ਦਾ ਵੀ ਸਤਿਕਾਰ ਕਰਦੀ ਹੈ ਪਰ ਅਜਿਹੇ ਫੋਰਮਾਂ ਨੂੰ ਦੇਸ਼ ਦੇ ਸੰਵਿਧਾਨ ਅਤੇ ਕਾਨੂੰਨਾਂ ਦੀ ਪਾਲਣਾ ਕਰਨੀ ਹੋਵੇਗੀ।

Leave a Reply

Your email address will not be published. Required fields are marked *