ਕਿਸਾਨ ਯੂਨੀਅਨਾਂ ਪੇਸ਼ਕਸ਼ ਦਾ ਜਵਾਬ ਦੇਣ, ਸਰਕਾਰ ਗੱਲਬਾਤ ਲਈ ਤਿਆਰ: ਤੋਮਰ

ਨਵੀਂ ਦਿੱਲੀ:ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਅੱਜ ਕਿਹਾ ਕਿ ਜੇ ਕਿਸਾਨ ਤਿੰਨ ਵਿਵਾਦਿਤ ਖੇਤੀ ਕਾਨੂੰਨਾਂ ਦੇ ਅਮਲ ਨੂੰ ਇਕ ਤੋਂ ਡੇਢ ਸਾਲ ਲਈ ਅੱਗੇ ਪਾਉਣ ਦੀ ਸਰਕਾਰ ਦੀ ਪੇਸ਼ਕਸ਼ ਅਤੇ ਇਸ ਅਰਸੇ ਦੌਰਾਨ ਸਾਂਝੀ ਕਮੇਟੀ ਜ਼ਰੀਏ (ਦੋਵਾਂ ਧਿਰਾਂ ਵਿਚਲੇ) ਵੱਖਰੇਵਿਆਂ ਨੂੰ ਦੂਰ ਕਰਨ ਲਈ ਹਾਮੀ ਭਰਨ, ਤਾਂ ਸਰਕਾਰ ਉਨ੍ਹਾਂ ਨਾਲ ਗੱਲਬਾਤ ਲਈ ਤਿਆਰ ਹੈ। ਇਥੇ ਇਕ ਸਮਾਗਮ ਤੋਂ ਇਕ ਪਾਸੇ ਬੋਲਦਿਆਂ ਤੋਮਰ ਨੇ ਕਿਹਾ ਕਿ ਸਰਕਾਰ ਕਿਸਾਨਾਂ ਅਤੇ ਖੇਤੀ ਸੈਕਟਰ ਦੇ ਹਿਤਾਂ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ’ਚ ਸਰਕਾਰ ਭਾਰਤ ਦੇ ਖੇਤੀ ਸੈਕਟਰ ਨੂੰ ਮਜ਼ਬੂਤ ਕਰਨ ਤੇ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਸ੍ਰੀ ਤੋਮਰ ਖੇਤੀ ਕਾਨੂੰਨ ਰੱਦ ਨਾ ਕੀਤੇ ਜਾਣ ਦੀ ਸੂਰਤ ’ਚ ਸੰਸਦ ਵੱਲ 40 ਲੱਖ ਟਰੈਕਟਰਾਂ ਦਾ  ਮਾਰਚ ਕੱਢਣ ਦੇ ਬੀਕੇਯੂ ਆਗੂ  ਰਾਕੇਸ਼ ਟਿਕੈਤ ਦੇ ਬਿਆਨ ਬਾਰੇ ਪੁੱਛੇ ਸਵਾਲ ਦਾ ਜਵਾਬ ਦੇ ਰਹੇ ਸਨ। 

Leave a Reply

Your email address will not be published. Required fields are marked *