ਦਿੱਲੀ ਸਕੂਲ ਸਿੱਖਿਆ ਬੋਰਡ ਦੇ ਗਠਨ ਨੂੰ ਮਨਜ਼ੂਰੀ

ਨਵੀਂ ਦਿੱਲੀ : ਦਿੱਲੀ ਵਿੱਚ ਹੁਣ ਆਪਣਾ ਸਿੱਖਿਆ ਬੋਰਡ ਹੋਵੇਗਾ। ਅਰਵਿੰਦ ਕੇਜਰੀਵਾਲ ਮੰਤਰੀ ਮੰਡਲ ਨੇ ਦਿੱਲੀ ਸਕੂਲ ਸਿੱਖਿਆ ਬੋਰਡ ਦੇ ਗਠਨ ਨੂੰ ਮਨਜ਼ੂਰੀ ਦਿੱਤੀ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਬੱਚਿਆਂ ਨੂੰ ਦੇਸ਼ਭਗਤ, ਚੰਗੇ ਇਨਸਾਨ ਅਤੇ ਸਵੈ-ਨਿਰਭਰ ਬਣਾਉਣ ਦੇ ਉਦੇਸ਼ ਨਾਲ ਦਿੱਲੀ ਸਕੂਲ ਸਿੱਖਿਆ ਬੋਰਡ ਦੇ ਗਠਨ ਨੂੰ ਮਨਜ਼ੂਰੀ ਦਿੱਤੀ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਬੋਰਡ ਅੰਤਰਰਾਸ਼ਟਰੀ ਪੱਧਰ ਦਾ ਹੋਵੇਗਾ ਅਤੇ ਵੱਖ ਵੱਖ ਸੰਸਥਾਵਾਂ ਤੋਂ ਸਹਿਯੋਗ ਦੀ ਮੰਗ ਕੀਤੀ ਜਾਵੇਗੀ। ਬੋਰਡ ਬੱਚਿਆਂ ਦੀ ਵਿਸ਼ੇਸ਼ ਸ਼ਖ਼ਸੀਅਤ ਸਾਹਮਣੇ ਲਿਆਵੇਗਾ ਅਤੇ ਉਨ੍ਹਾਂ ਨੂੰ ਇਸ ਅਨੁਸਾਰ ਸਿੱਖਿਆ ਦਿੱਤੀ ਜਾਵੇਗੀ।