ਸੁਪਰੀਮ ਕੋਰਟ ਨੇ ਕਰਜ਼ਾ ਮੁਆਫ਼ੀ ਮਿਆਦ ਵਧਾਉਣ ਵਾਲੀ ਪਟੀਸ਼ਨ ਰੱਦ ਕੀਤੀ

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਕਰਜ਼ਾ ਮੁਆਫੀ ਦੀ ਮਿਆਦ ਵਧਾਉਣ ਦੀ ਅਪੀਲ ਨੂੰ ਖਾਰਜ ਕਰ ਦਿੱਤਾ। ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਕਿ ਕਰਜ਼ਾ ਮੁਆਫੀ ਦੌਰਾਨ ਵਿਆਜ਼ ਦੀ ਪੂਰੀ ਛੋਟ ਮੁਆਫੀ ਨਹੀਂ ਦਿੱਤੀ ਜਾ ਸਕਦੀ। ਅਦਾਲਤ ਨੇ ਕਿਹਾ ਕਿ ਸਰਕਾਰ ਜਾਂ ਰਿਜ਼ਰਵ ਬੈਂਕ ਨੂੰ ਵਿਸ਼ੇਸ਼ ਵਿੱਤੀ ਪੈਕੇਜ ਜਾਂ ਰਾਹਤ ਦੇਣ ਦਾ ਐਲਾਨ ਕਰਨ ਲਈ ਕੋਈ ਨਿਰਦੇਸ਼ ਜਾਰੀ ਨਹੀਂ ਕੀਤਾ ਜਾ ਸਕਦਾ। ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਨਿਰਦੇਸ਼ ਦਿੱਤਾ ਹੈ ਕਿ ਛੇ ਮਹੀਨੇ ਦੀ ਕਰਜ਼ਾ ਕਿਸ਼ਤ ਦੀ ਰਕਮ ਦੀ ਮਿਆਦ ਲਈ ਕਰਜ਼ਾ ਲੈਣ ਵਾਲਿਆਂ ਤੋਂ ਕੋਈ ਮਿਸ਼ਰਿਤ ਜਾਂ ਜ਼ੁਰਮਾਨਾ ਵਿਆਜ ਨਹੀਂ ਲਿਆ ਜਾਵੇਗਾ।

Leave a Reply

Your email address will not be published. Required fields are marked *