ਉਮਰ ਦੀ ਥਾਂ ਲੋੜਾਂ ਦੇ ਆਧਾਰ ’ਤੇ ਹੋਵੇ ਲੋਕਾਂ ਦਾ ਟੀਕਾਕਰਨ

ਨਵੀਂ ਦਿੱਲੀ: ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅੱਜ ਇਕ ਪੱਤਰ ਲਿਖ ਕੇ ਉਮਰ ਦੀ ਥਾਂ ਜ਼ਰੂਰਤਾਂ ਦੇ ਅਧਾਰ ’ਤੇ ਲੋਕਾਂ ਦੇ ਟੀਕਾਕਰਨ ਦੀ ਇਜਾਜ਼ਤ ਦਿੱਤੇ ਜਾਣ ਦੀ ਮੰਗ ਕੀਤੀ ਹੈ। ਕਾਂਗਰਸ ਪ੍ਰਧਾਨ ਨੇ ਪੱਤਰ ਵਿੱਚ ਪ੍ਰਧਾਨ ਮੰੰਤਰੀ ਨੂੰ ਲੋੜੀਂਦੀ ਪ੍ਰਵਾਨਗੀ ਹਾਸਲ ਕਰ ਚੁੱਕੇ ਕੋਵਿਡ-19 ਟੀਕਿਆਂ ਦੀ ਹੰਗਾਮੀ ਵਰਤੋਂ ਲਈ ਮਨਜ਼ੂਰੀ ਦੇਣ ਦੀ ਅਪੀਲ ਵੀ ਕੀਤੀ ਹੈ। ਉਨ੍ਹਾਂ ਕਿਹਾ ਕਿ ਕਰੋਨਾ ਲਾਗ ਦੀ ਸਥਿਤੀ ਤੇ ਕੇਸਾਂ ਦੀ ਵਧਦੀ ਗਿਣਤੀ ’ਤੇ ਵਿਚਾਰ ਕਰਦਿਆਂ ਰਾਜਾਂ ਨੂੰ ਕੋਵਿਡ ਟੀਕਿਆਂ ਦੀ ਵੰਡ ਕੀਤੀ ਜਾਵੇ।