ਕਰੋਨਾ ਦੀ ਦੂਜੀ ਲਹਿਰ ਦੌਰਾਨ 270 ਡਾਕਟਰਾਂ ਦੀ ਮੌਤ

ਨਵੀਂ ਦਿੱਲੀ: ਇੰਡੀਅਨ ਮੈਡੀਕਲ ਐਸੋਸੀਏਸ਼ਨ ਨੇ ਅੱਜ ਦੱਸਿਆ ਕਿ ਕਰੋਨਾ ਮਹਾਮਾਰੀ ਦੀ ਦੂਜੀ ਲਹਿਰ ਦੌਰਾਨ ਦੇਸ਼ ਭਰ ਵਿਚ 270 ਡਾਕਟਰਾਂ ਦੀ ਮੌਤ ਹੋ ਗਈ ਹੈ। ਇਸ ਸੂਚੀ ਵਿਚ ਆਈਐਮਏ ਦੇ ਸਾਬਕਾ ਪ੍ਰਧਾਨ ਡਾ. ਕੇ ਕੇ ਅਗਰਵਾਲ ਵੀ ਸ਼ਾਮਲ ਹੈ। ਬਿਹਾਰ ਵਿਚ ਸਭ ਤੋਂ ਵੱਧ 78 ਡਾਕਟਰਾਂ ਦੀ ਮੌਤ ਹੋਈ ਹੈ ਜਦਕਿ ਉਤਰ ਪ੍ਰਦੇਸ਼ ਵਿਚ 37, ਦਿੱਲੀ ਵਿੱਚ 29 ਤੇ ਆਂਧਰਾ ਪ੍ਰਦੇਸ਼ ਵਿਚ 22 ਡਾਕਟਰਾਂ ਦੀ ਮੌਤ ਹੋਈ ਹੈ। ਆਈਐਮਏ ਅਨੁਸਾਰ ਕਰੋਨਾ ਦੀ ਪਹਿਲੀ ਲਹਿਰ ਦੌਰਾਨ 748 ਡਾਕਟਰਾਂ ਦੀ ਮੌਤ ਹੋਈ ਸੀ ਜਦਕਿ ਦੂਜੀ ਲਹਿਰ ਦੇ ਘੱਟ ਸਮੇਂ ਦੌਰਾਨ ਹੀ 270 ਡਾਕਟਰ ਰੱਬ ਨੂੰ ਪਿਆਰੇ ਨੂੰ ਗਏ। ਆਈਐਮਏ ਦੇ ਪ੍ਰਧਾਨ ਡਾ. ਜੇ ਏ ਜਯਾ ਲਾਲ ਨੇ ਦੱਸਿਆ ਕਿ ਕਰੋਨਾ ਦੀ ਦੂਜੀ ਲਹਿਰ ਜ਼ਿਆਦਾ ਘਾਤਕ ਹੈ ਜਿਸ ਨੇ ਫਰੰਟ ਲਾਈਨ ’ਤੇ ਕੰਮ ਕਰ ਰਹੇ ਸਿਹਤ ਕਰਮੀਆਂ ਤੇ ਡਾਕਟਰਾਂ ਨੂੰ ਆਪਣੇ ਕਲਾਵੇ ਵਿਚ ਲੈ ਲਿਆ ਹੈ।

Leave a Reply

Your email address will not be published. Required fields are marked *