ਕਰੋਨਾਵਾਇਰਸ: 45 ਦਿਨ ਪਿੱਛੋਂ ਸਭ ਤੋਂ ਘੱਟ ਕੇਸ

ਨਵੀਂ ਦਿੱਲੀ: ਭਾਰਤ ਵਿਚ ਅੱਜ ਪਿਛਲੇ 45 ਦਿਨਾਂ ’ਚੋਂ ਕਰੋਨਾਵਾਇਰਸ ਦੇ ਸਭ ਤੋਂ ਘੱਟ 1,73,790 ਨਵੇਂ ਕੇਸ ਸਾਹਮਣੇ ਆਏ ਹਨ, ਜਿਸ ਨਾਲ ਦੇਸ਼ ’ਚ ਕੋਵਿਡ-19 ਦੇ ਕੁੱਲ ਕੇਸਾਂ ਦੀ ਗਿਣਤੀ ਵਧ ਕੇ 2,77,29,247 ’ਤੇ ਪਹੁੰਚ ਗਈ ਹੈ। ਇਸ ਤੋਂ ਇਲਾਵਾ ਦੇਸ਼ ਭਰ ਵਿਚ ਕਰੋਨਾ ਕਾਰਨ ਪਿਛਲੇ 24 ਘੰਟਿਆਂ ’ਚ ਹੋਈਆਂ 3,617 ਮੌਤਾਂ ਨਾਲ ਹੁਣ ਤੱਕ ਦੇਸ਼ ਭਰ ’ਚ ਮਹਾਮਾਰੀ ਕਾਰਨ ਹੋਣ ਵਾਲੀਆਂ ਕੁੱਲ ਮੌਤਾਂ ਦੀ ਗਿਣਤੀ 3,22,512 ’ਤੇ ਪਹੁੰਚ ਗਈ ਹੈ। ਇਹ ਜਾਣਕਾਰੀ ਕੇਂਦਰੀ ਸਿਹਤ ਮੰਤਰਾਲੇ ਵੱਲੋਂ ਅੱਜ ਸਵੇਰੇ 8 ਵਜੇ ਜਾਰੀ ਕੀਤੇ ਗਏ ਅੰਕੜਿਆਂ ਤੋਂ ਮਿਲੀ। 

ਮੰਤਰਾਲੇ ਅਨੁਸਾਰ ਕਰੋਨਾ ਦੀ ਰੋਜ਼ਾਨਾ ਦੀ ਪਾਜ਼ੇਟਿਵਿਟੀ ਦਰ ਘਟ ਕੇ 8.36 ਫ਼ੀਸਦ ਰਹਿ ਗਈ ਹੈ ਜੋ ਕਿ ਲਗਾਤਾਰ ਪੰਜਵੇਂ ਦਿਨ 10 ਫ਼ੀਸਦ ਤੋਂ ਘੱਟ ਰਹੀ। ਦੇਸ਼ ਵਿਚ ਕਰੋਨਾ ਦੀ ਹਫ਼ਤਾਵਾਰੀ ਪਾਜ਼ੇਟਿਵਿਟੀ ਦਰ ਘਟ ਕੇ 9.84 ਫ਼ੀਸਦ ਰਹਿ ਗਈ ਹੈ। ਦੇਸ਼ ਵਿਚ ਐਕਟਿਵ ਕੇਸਾਂ ਦੀ ਗਿਣਤੀ ਘਟ ਕੇ 22,28,724 ਰਹਿ ਗਈ ਹੈ ਜੋ ਕਿ ਕੁੱਲ ਕੇਸਾਂ ਦਾ 8.04 ਫ਼ੀਸਦ ਹੈ ਜਦਕਿ ਕੌਮੀ ਪੱਧਰ ’ਤੇ ਕਰੋਨਾ ਦੇ ਮਰੀਜ਼ਾਂ ਦੇ ਠੀਕ ਹੋਣ ਦੀ ਦਰ ਸੁਧਰ ਕੇ 90.80 ਫ਼ੀਸਦ ਹੋ ਗਈ ਹੈ। ਦੇਸ਼ ਵਿਚ ਹੁਣ ਤੱਕ 2,51,78,011 ਮਰੀਜ਼ ਇਸ ਮਹਾਮਾਰੀ ਤੋਂ ਉਭਰ ਕੇ ਠੀਕ ਹੋ ਚੁੱਕੇ ਹਨ। ਦੇਸ਼ ਵਿਚ ਕਰੋਨਾ ਕਾਰਨ ਹੋਣ ਵਾਲੀਆਂ ਮੌਤਾਂ ਦੀ ਦਰ 1.16 ਫ਼ੀਸਦ ਹੈ। ਅੱਜ ਲਗਾਤਾਰ 16ਵੇਂ ਦਿਨ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਨਵੇਂ ਕੇਸਾਂ ਨਾਲੋਂ ਵੱਧ ਰਹੀ। –

Leave a Reply

Your email address will not be published. Required fields are marked *