ਜੇਲ੍ਹਾਂ ’ਚ ਬੰਦ ਨਕਸਲੀਆਂ ਦੀ ਬਗ਼ੈਰ ਸ਼ਰਤ ਰਿਹਾਈ ਲਈ ਭਾਕਿਯੂ (ਏਕਤਾ ਉਗਰਾਹਾਂ) ਵਲੋਂ ਸੰਘਰਸ਼ ਦਾ ਐਲਾਨ

ਟੱਲੇਵਾਲ: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਸੂਬਾ ਪੱਧਰੀ ਮੀਟਿੰਗ ਅੱਜ ਪਿੰਡ ਭੋਤਨਾ ਦੇ ਗੁਰਦੁਆਰਾ ਸਾਹਿਬ ਵਿਖੇ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਦੀ ਅਗਵਾਈ ਵਿੱਚ ਹੋਈ, ਜਿਸ ਵਿੱਚ ਪੰਜਾਬ ਭਰ ਦੇ ਵੱਖ ਵੱਖ ਜ਼ਿਲ੍ਹਿਆਂ ਦੇ ਅਹੁਦੇਦਾਰ ਸ਼ਾਮਲ ਹੋਏ। ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਮੀਟਿੰਗ ਸਬੰਧੀ ਦੱਸਿਆ ਕਿ ਵਿਚਾਰ ਚਰਚਾ ਉਪਰੰਤ ਜੇਲ੍ਹਾਂ ਵਿੱਚ ਬੰਦ ਨਕਸਲੀਆਂ ਦੇ ਹੱਕ ਵਿੱਚ ਜ਼ੋਰਦਾਰ ਆਵਾਜ਼ ਬੁਲੰਦ ਕਰਦਿਆਂ ਉਨ੍ਹਾਂ ਦੀ ਬਗ਼ੈਰ ਸ਼ਰਤ ਰਿਹਾਈ ਲਈ 14 ਤੋਂ 19 ਜੂਨ ਤੱਕ ਜ਼ਿਲ੍ਹਾ ਪੱਧਰੀ ਰੈਲੀਆਂ ਕੀਤੀਆਂ ਜਾਣਗੀਆਂ।