ਕਾਂਗਰਸ ਹਕੂਮਤ ਵਾਲੇ ਰਾਜ ਪੈਟਰੋਲ-ਡੀਜ਼ਲ ’ਤੇ ਟੈਕਸ ਘਟਾਉਣ ਪਰ ਭਾਜਪਾ ਸਾਸ਼ਨ ਵਾਲੇ ਰਾਜਾਂ ਬਾਰੇ ਚੁੱਪ ਧਾਰੀ

ਨਵੀਂ ਦਿੱਲੀ: ਪੈਟਰੋਲੀਅਮ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਰਿਕਾਰਡ ਵਾਧੇ ਦੇ ਮੱਦੇਨਜ਼ਰ ਪੈਟਰੋਲੀਅਮ ਮੰਤਰੀ ਧਰਮਿੰਦਰ ਪ੍ਰਧਾਨ ਨੇ ਐਤਵਾਰ ਨੂੰ ਕਿਹਾ ਕਿ ਰਾਜਸਥਾਨ ਅਤੇ ਮਹਾਰਾਸ਼ਟਰ ਵਰਗੇ ਕਾਂਗਰਸ ਸ਼ਾਸਤ ਰਾਜਾਂ ਨੂੰ ਪੈਟਰੋਲੀਅਮ ਪਦਾਰਥਾਂ ’ਤੇ ਟੈਕਸ ਘਟਾਉਣਾ ਚਾਹੀਦਾ ਹੈ। ਹਾਲਾਂਕਿ ਉਹ ਇਸ ਗੱਲ ‘ਤੇ ਚੁੱਪ ਰਹੇ ਕਿ ਕੀ ਭਾਜਪਾ ਸ਼ਾਸਤ ਮੱਧ ਪ੍ਰਦੇਸ਼ ਅਤੇ ਕਰਨਾਟਕ ਵਰਗੇ ਸੂਬਿਆਂ ਦਾ ਅਜਿਹਾ ਹੀ ਹੋਵੇਗਾ, ਜਿੱਥੇ ਪੈਟਰੋਲ 100 ਰੁਪਏ ਪ੍ਰਤੀ ਲਿਟਰ ਨੂੰ ਪਾਰ ਕਰ ਗਿਆ ਹੈ।