ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਨੇ ਰਾਜਪਾਲ ਨੂੰ ਸੌਂਪਣ ਲਈ ਕਿਸਾਨਾਂ ਤੋਂ ਮੰਗ ਪੱਤਰ ਲਿਆ, ਕਿਸਾਨਾਂ ਦੀ ਵਾਪਸੀ ਸ਼ੁਰੂ

ਚੰਡੀਗੜ੍ਹ: ਅੱਜ ਖੇਤੀ ਬਚਾਓ ਲੋਕਤੰਤਰ ਬਚਾਓ ਦਿਵਸ ਦੌਰਾਨ ਕਿਸਾਨਾਂ ਨੇ ਅੱਜ ਮੁਹਾਲੀ ਜਬਰੀ ਚੰਡੀਗੜ੍ਹ ਵਿੱਚ ਦਾਖਲ ਹੋ ਕੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੇ ਨਾਮ ਡਿਪਟੀ ਕਮਿਸ਼ਨਰ ਮਨਦੀਪ ਸਿੰਘ ਬਰਾੜ ਨੂੰ ਦਿੱਤਾ ਮੰਗ ਪੱਤਰ ਦਿੱਤਾ। ਡਿਪਟੀ ਕਮਿਸ਼ਨਰ ਕਿਸਾਨ ਆਗੂਆਂ ਦਾ ਮੰਗ ਪੱਤਰ ਰਾਜਪਾਲ ਨੂੰ ਦੇਣ ਰਵਾਨਾ ਹੋ ਗਏ। ਇਸ ਦੌਰਾਨ ਚੰਡੀਗੜ੍ਹ ਦੇ ਡੀਸੀ ਨੂੰ ਮੰਗ ਪੱਤਰ ਦੇਣ ਤੋਂ ਬਾਅਦ ਕਿਸਾਨ ਸ਼ਾਂਤਮਈ ਮੁੜਨੇ ਸ਼ੁਰੂ ਹੋ ਗਏ ਹਨ। ਇਹ ਸਾਰੇ ਕਿਸਾਨ ਮੁਹਾਲੀ ਆਉਣਗੇ। ਗੁਰਦੁਆਰਾ ਅੰਬ ਸਾਹਿਬ ਵਿਖੇ ਲੰਗਰ ਛੱਡਣਗੇ। ਇਸ ਉਪਰੰਤ ਸਾਰੇ ਆਪੋ ਆਪਣੇ ਘਰਾਂ ਨੂੰ ਪਤਨਗੇ।

Leave a Reply

Your email address will not be published. Required fields are marked *