ਪੰਜਾਬ ਕਾਂਗਰਸ ’ਚ ਕਲੇਸ਼: ਸਿੱਧੂ ਪੰਚਕੂਲਾ ’ਚ ਜਾਖੜ ਨੂੰ ਮਿਲੇ ਤੇ ਕੈਪਟਨ ਨੂੰ ਮਿਲਣਗੇ ਰਾਵਤ

ਚੰਡੀਗੜ੍ਹ: ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਿਯੁਕਤ ਕਰਨ ਦੀਆਂ ਰਿਪੋਰਟਾਂ ਦੌਰਾਨ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਪੰਜਾਬ ਇਕਾਈ ਦੇ ਪ੍ਰਧਾਨ ਸੁਨੀਲ ਜਾਖੜ ਦੇ ਪੰਚਕੂਲਾ ਸਥਿਤ ਘਰ ਪਹੁੰਚੇ, ਜਦੋਂ ਕਿ ਪਾਰਟੀ ਦੇ ਪੰਜਾਬ ਮਾਮਲਿਆਂ ਬਾਰੇ ਇੰਚਾਰਜ ਹਰੀਸ਼ ਰਾਵਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਲਈ ਚੰਡੀਗੜ੍ਹ ਪੁੱਜ ਗਏ। ਮੁੱਖ ਮੰਤਰੀ ਨੇ ਪਾਰਟੀ ਸ੍ਰੀਮਤੀ ਸੋਨੀਆ ਨੂੰ ਪੱਤਰ ਭੇਜ ਕੇ ਸਿੱਧੂ ਨੂੰ ਪੰਜਾਬ ਕਾਂਗਰਸ ਦੇ ਮੁਖੀ ਵਜੋਂ ਨਿਯੁਕਤੀ ’ਤੇ ਇਤਰਾਜ਼ ਜਤਾਇਆ ਸੀ। ਪਾਰਟੀ ਸੂਤਰਾਂ ਨੇ ਕਿਹਾ ਕਿ ਸ੍ਰੀ ਜਾਖੜ ਦੀ ਰਿਹਾਇਸ਼ ’ਤੇ ਸਿੱਧੂ ਨੂੰ ਪਾਰਟੀ ਹਾਈ ਕਮਾਨ ਦੇ ਹੁਕਮ ਵਜੋਂ ਦੇਖਿਆ ਜਾ ਰਿਹਾ ਹੈ ਕਿ ਜਿਸ ਮੁਤਾਬਕ ਉਨ੍ਹਾਂ ਨੂੰ ਸਾਰੇ ਨੇਤਾ ਨਾਲ ਲੈ ਕੇ ਚੱਲਣ ਲਈ ਕਿਹਾ ਗਿਆ ਹੈ।