ਛਤਰਸਾਲ ਕਤਲ ਮਾਮਲਾ: ਪਹਿਲਵਾਨ ਸੁਸ਼ੀਲ ਕੁਮਾਰ ਤੇ 19 ਹੋਰਨਾਂ ਖ਼ਿਲਾਫ਼ ਦੋਸ਼ ਪੱਤਰ ਦਾਖ਼ਲ

ਨਵੀਂ ਦਿੱਲੀ: ਦਿੱਲੀ ਪੁਲੀਸ ਨੇ ਇੱਥੇ ਛਤਰਸਾਲ ਸਟੇਡੀਅਮ ’ਚ ਹਿੰਸਾ ਦੌਰਾਨ ਸਾਬਕਾ ਜੂਨੀਅਰ ਨੈਸ਼ਨਲ ਚੈਂਪੀਅਨ ਪਹਿਲਵਾਨ ਸਾਗਰ ਧਨਖੜ ਦੇ ਕਥਿਤ ਕਤਲ ਦੇ ਮਾਮਲੇ ’ਚ ਓਲੰਪਿਕ ਤਗ਼ਮਾ ਜੇਤੂ ਪਹਿਲਵਾਨ ਸੁਸ਼ੀਲ ਕੁਮਾਰ ਅਤੇ 19 ਹੋਰਨਾਂ ਖ਼ਿਲਾਫ਼ ਦੋਸ਼ ਪੱਤਰ ਦਾਖਲ ਕੀਤਾ ਹੈ। ਮੁੱਖ ਮੈਟਰੋਪੌਲੀਟਨ ਮੈਜਿਸਟਰੇਟੇ ਸਤਵੀਰ ਸਿੰਘ ਲਾਂਬਾ ਦੀ ਅਦਾਲਤ ’ਚ ਪੇਸ਼ ਇਸ ਦੋਸ਼ ਪੱਤਰ ਵਿੱਚ ਸੁਸ਼ੀਲ ਕੁਮਾਰ ਨੂੰ ਮੁੱਖ ਮੁਲਜ਼ਮ ਬਣਾਇਆ ਗਿਆ ਹੈ। ਇਹ ਕੇਸ ’ਚ ਹੁਣ ਤੱਕ 15 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਜਦਕਿ ਪੰਜ ਹੋਰ ਫਰਾਰ ਹਨ। ਜ਼ਿਕਰਯੋਗ ਹੈ ਕਿ 4 ਤੇ 5 ਮਈ ਦੀ ਦਰਮਿਆਨੀ ਰਾਤ ਨੂੰ ਕਥਿਤ ਤੌਰ ’ਤੇ ਸੁਸ਼ੀਲ ਕੁਮਾਰ ਅਤੇ ਉਸ ਦੇ ਸਾਥੀਆਂ ਨੇ ਸਾਗਰ ਧਨਖੜ (23) ਅਤੇ ਉਸ ਦੇ ਦੋ ਸਾਥੀਆਂ ’ਤੇ ਹਮਲਾ ਕਰ ਦਿੱਤਾ ਸੀ। ਬਾਅਦ ’ਚ ਜ਼ਖ਼ਮੀ ਸਾਗਰ ਦੀ ਮੌਤ ਹੋ ਗਈ ਸੀ।

Leave a Reply

Your email address will not be published. Required fields are marked *