ਈਵੀਐੱਮ ਦੀ ਵਰਤੋਂ ਬੰਦ ਕਰਨ ਸਬੰਧੀ ਪਟੀਸ਼ਨ ਖਾਰਜ

ਨਵੀਂ ਦਿੱਲੀ: ਦਿੱਲੀ ਹਾਈ ਕੋਰਟ ਨੇ ਈਵੀਐੱਮ ਦੀ ਵਰਤੋਂ ਬੰਦ ਕਰਨ ਤੇ ਦੇਸ਼ ਵਿੱਚ ਅਗਾਮੀ ਚੋਣਾਂ ਵਿੱਚ ਮੁੜ ਚੋਣ ਪੱਤਰਾਂ ਦੀ ਵਰਤੋਂ ਕਰਨ ਸਬੰਧੀ ਚੋਣ ਕਮਿਸ਼ਨ ਨੂੰ ਨਿਰਦੇਸ਼ ਦੇਣ ਦੀ ਅਰਜ਼ੀ ਅੱਜ ਖਾਰਜ ਕਰ ਦਿੱਤੀ ਹੈ। ਕੋਰਟ ਨੇ ਪਟੀਸ਼ਨਰ ਨੂੰ ਦਸ ਹਜ਼ਾਰ ਰੁਪਏ ਜੁਰਮਾਨਾ ਵੀ ਲਾਇਆ ਹੈ। ਚੀਫ਼ ਜਸਟਿਸ ਡੀਐੱਨ ਪਟੇਲ ਤੇ ਜਸਟਿਸ ਜਯੋਤੀ ਸਿੰਘ ਦੇ ਬੈਂਚ ਨੇ ਕਿਹਾ ਕਿ ਵਕੀਲ ਸੀ ਆਰ ਜਯਾ ਸੁਕਿਨ ਦੀ ਅਰਜ਼ੀ ਅਫ਼ਵਾਹਾਂ ਤੇ ਬੇਬੁਨਿਆਦ ਦੋਸ਼ਾਂ ’ਤੇ ਆਧਾਰਤ ਹੈ।