ਅਮਰੀਕਾ ਵਿੱਚ ਗੈਰਕਾਨੂੰਨੀ ਤਰੀਕੇ ਨਾਲ ਰਹਿ ਰਹੇ 11 ਭਾਰਤੀ ਵਿਦਿਆਰਥੀ ਗ੍ਰਿਫ਼ਤਾਰ

ਵਾਸ਼ਿੰਗਟਨ : ਅਮਰੀਕਾ ਦੀਆਂ ਫੈਡਰਲ ਲਾਅ ਐਨਫੋਰਸਮੈਂਟ ਏਜੰਸੀਆਂ ਨੇ ਮੁਲਕ ਵਿੱਚ ਗੈਰਕਾਨੂੰਨੀ ਤਰੀਕੇ ਨਾਲ ਰਹਿ ਰਹੇ 11 ਭਾਰਤੀਆਂ ਸਮੇਤ ਕੁੱਲ 15 ਵਿਦਿਆਰਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਅਮਰੀਕਾ ਦੇ ਪਰਵਾਸ ਤੇ ਕਸਟਮ ਅਧਿਕਾਰੀਆਂ ਨੇ ਇਨ੍ਹਾਂ ਵਿਦਿਆਰਥੀਆਂ ਨੂੰ ਬੋਸਟਨ, ਵਾਸ਼ਿੰਗਟਨ, ਹਿਊਸਟਨ, ਨੇਵਾਰਕ, ਨੈਸ਼ਵਿਲੇ, ਐੱਫ.ਲੋਡਰਡੇਲ, ਪਿਟਸਬਰਗ ਤੇ ਹੈਰਿਸਬਰਗ ਤੋਂ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਵਿੱਚ ਦੋ ਲਿਬੀਅਨ, ਇਕ-ਇਕ ਸੇਨੇਗਲੀ ਤੇ ਬੰਗਲਾਦੇਸ਼ੀ ਵਿਦਿਆਰਥੀ ਵੀ ਸ਼ਾਮਲ ਹਨ। ਅਧਿਕਾਰੀਆਂ ਮੁਤਾਬਕ ਇਨ੍ਹਾਂ ਵਿਦਿਆਰਥੀਆਂ ਨੂੰ ਆਪਟੀਕਲ ਇਲਿਊਜ਼ਨ ਮੁਹਿੰਮ ਤਹਿਤ ਗ੍ਰਿਫ਼ਤਾਰ ਕੀਤਾ ਹੈ। ਇਸ ਮੁਹਿੰਮ ਤਹਿਤ ਉਨ੍ਹਾਂ ਗੈਰ ਪਰਵਾਸੀ ਵਿਦਿਆਰਥੀਆਂ ਨੂੰ ਗ੍ਰਿਫ਼ਤਾਰ ਕੀਤਾ ਜਾਂਦਾ ਹੈ, ਜੋ ਆਪਟੀਕਲ ਪ੍ਰੈਕਟੀਕਲ ਟਰੇਨਿੰਗ (ਓਪੀਟੀ) ਪ੍ਰੋਗਰਾਮ ਦਾ ਇਸਤੇਮਾਲ ਕਰਕੇ ਅਮਰੀਕਾ ਵਿੱਚ ਰਹੀ ਜਾਂਦੇ ਹਨ।

Leave a Reply

Your email address will not be published. Required fields are marked *