ਇਟਲੀ: ਸਿੱਖ ਧਰਮ ਦੀ ਰਜਿਸਟ੍ਰੇਸ਼ਨ ਕਰਵਾਉਣ ਲਈ ਮੀਟਿੰਗ ਜਲਦੀ

ਇਟਲੀ : ਇਟਲੀ ਵਿੱਚ ਸਿੱਖ ਧਰਮ ਦੀ ਰਜਿਸਟ੍ਰੇਸ਼ਨ ਕਰਵਾਉਣ ਲਈ ਯਤਨਸ਼ੀਲ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਇਟਲੀ ਜਲਦੀ ਹੀ ਇੱਥੋਂ ਦੇ ਗੁਰਦੁਆਰਿਆਂ ਦੀਆਂ ਪ੍ਰਬੰਧਕ ਕਮੇਟੀਆਂ ਦੇ ਆਗੂਆਂ ਦੀ ਸਾਂਝੀ ਮੀਟਿੰਗ ਬੁਲਾਏਗੀ। ਇਟਾਲੀਅਨ ਪੰਜਾਬੀ ਪ੍ਰੈੱਸ ਕਲੱਬ ਨਾਲ ਜਾਣਕਾਰੀ ਸਾਂਝੀ ਕਰਦਿਆਂ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਇਟਲੀ ਦੇ ਆਗੂਆਂ ਨੇ ਕਿਹਾ ਕਿ ਜਦੋਂ ਵੀ ਇਟਲੀ ਸਰਕਾਰ ਤਾਲਾਬੰਦੀ ਖ਼ਤਮ ਕਰਨ ਦਾ ਐਲਾਨ ਕਰੇਗੀ, ਉਦੋਂ ਹੀ ਪਹਿਲ ਦੇ ਆਧਾਰ ’ਤੇ ਉਹ ਇਟਲੀ ਦੇ ਗੁਰਦੁਆਰਿਆਂ ਦੀਆਂ ਪ੍ਰਬੰਧਕ ਕਮੇਟੀਆਂ ਦੇ ਆਗੂਆਂ ਨਾਲ ਵਿਸ਼ੇਸ਼ ਮੀਟਿੰਗ ਕਰਨਗੇ। ਜ਼ਿਕਰਯੋਗ ਹੈ ਕਿ ਇਹ ਸੰਸਥਾ ਪਿਛਲੇ 5 ਸਾਲਾਂ ਤੋਂ ਇਟਲੀ ਵਿੱਚ ਸਿੱਖ ਧਰਮ ਨੂੰ ਰਜਿਸਟਰਡ ਕਰਵਾਉਣ ਲਈ ਯਤਨਸ਼ੀਲ ਹੈ, ਜਿਸ ਦੌਰਾਨ ਕਮੇਟੀ ਵੱਲੋਂ ਇਟਲੀ ਸਰਕਾਰ ਦੇ ਨੁਮਾਇੰਦਿਆਂ ਨਾਲ ਕਈ ਵਾਰ ਗੱਲਬਾਤ ਵੀ ਕੀਤੀ ਗਈ ਹੈ।