ਕੈਨੇਡਾ ’ਚ ਹੈਲੀਕਾਪਟਰ ਹਾਦਸਾ, ਚਾਰ ਹਲਾਕ

ਓਟਵਾ: ਕੈਨੇਡਾ ਦੇ ਅਲਬਰਟਾ ’ਚ ਵਾਪਰੇ ਹੈਲੀਕਾਪਟਰ ਹਾਦਸੇ ’ਚ ਚਾਰ ਵਿਅਕਤੀਆਂ ਦੀ ਮੌਤ ਹੋ ਗਈ। ਰੌਇਲ ਕੈਨੇਡੀਅਨ ਮਾਊਂਟਡ ਪੁਲੀਸ (ਆਰਸੀਐੱਮਪੀ) ਨੇ ਦੱਸਿਆ ਕਿ ਇੱਕ ਨਿੱਜੀ ਹੈਲੀਕਾਪਟਰ ਰਾਤ 8.50 ਵਜੇ ਖੇਤਾਂ ’ਚ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ਹਾਦਸੇ ’ਚ ਇੱਕ ਜੋੜੇ ਤੇ ਉਨ੍ਹਾਂ ਦੇ ਦੋ ਬੱਚਿਆਂ ਦੀ ਮੌਤ ਹੋ ਗਈ। ਇਸ ਹਾਦਸੇ ਦੀ ਜਾਂਚ ਚੱਲ ਰਹੀ ਹੈ।

Leave a Reply

Your email address will not be published. Required fields are marked *