‘ਗੋਲੀਬੰਦੀ ਦੀ ਊਲੰਘਣਾ’ ’ਤੇ ਭਾਰਤੀ ਕੂਟਨੀਤਕ ਤਲਬ

ਇਸਲਾਮਾਬਾਦ: ਪਾਕਿਸਤਾਨ ਨੇ ਸਰਹੱਦ ’ਤੇ ਭਾਰਤੀ ਸੁਰੱਖਿਆ ਬਲਾਂ ਵੱਲੋਂ ਕੀਤੀ ਗਈ ਕਥਿਤ ਗੋਲੀਬੰਦੀ ਦੀ ਊਲੰਘਣਾ ’ਤੇ ਭਾਰਤੀ ਹਾਈ ਕਮਿਸ਼ਨ ਦੇ ਸੀਨੀਅਰ ਕੂਟਨੀਤਕ ਨੂੰ ਤਲਬ ਕਰ ਕੇ ਊਸ ਕੋਲ ਰੋਸ ਦਰਜ ਕਰਵਾਇਆ ਹੈ। ਵਿਦੇਸ਼ ਦਫ਼ਤਰ ਨੇ ਬਿਆਨ ’ਚ ਕਿਹਾ ਕਿ ਸ਼ਨਿਚਰਵਾਰ ਰਾਤ ਨੂੰ ਭਾਰਤੀ ਸੁਰੱਖਿਆ ਬਲਾਂ ਦੀ ਅੰਨ੍ਹੇਵਾਹ ਫਾਇਰਿੰਗ ਦੌਰਾਨ ਹੌਟਸਪਰਿੰਗ ਅਤੇ ਰਖਚਿਕੜੀ ਸੈਕਟਰਾਂ ’ਚ ਇਕ ਲੜਕੀ ਦੀ ਮੌਤ ਹੋ ਗਈ ਜਦਕਿ ਚਾਰ ਹੋਰ ਆਮ ਨਾਗਰਿਕ ਜ਼ਖ਼ਮੀ ਹੋ ਗਏ। ਊਨ੍ਹਾਂ ਦੋਸ਼ ਲਾਇਆ ਕਿ ਭਾਰਤੀ ਸੁਰੱਖਿਆ ਬਲਾਂ ਵੱਲੋਂ ਸ਼ਹਿਰੀ ਇਲਾਕਿਆਂ ਨੂੰ ਲਗਾਤਾਰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।

Leave a Reply

Your email address will not be published. Required fields are marked *