ਆਕਲੈਂਡ ’ਚ 21 ਤੱਕ ਰਹੇਗੀ ਤਾਲਾਬੰਦੀ

ਵੈਲਿੰਗਟਨ: ਨਿਊਜ਼ੀਲੈਂਡ ਦੇ ਸਭ ਤੋਂ ਵੱਡੇ ਸ਼ਹਿਰ ਆਕਲੈਂਡ ’ਚ 21 ਸਤੰਬਰ ਤੱਕ ਤਾਲਾਬੰਦੀ ਜਾਰੀ ਰਹੇਗੀ। ਸਰਕਾਰ ਨੇ ਇਹ ਫ਼ੈਸਲਾ ਸੋਮਵਾਰ ਨੂੰ ਕਰੋਨਾ ਲਾਗ ਦੇ 33 ਨਵੇਂ ਕੇਸ ਮਿਲਣ ਮਗਰੋਂ ਕੀਤਾ ਹੈ। ਪ੍ਰਧਾਨ ਮੰਤਰੀ ਜੈਸਿੰਡਾ ਆਰਡਰਨ ਨੇ ਕਿਹਾ ਕਿ ਤਾਲਾਬੰਦੀ ਦੀਆਂ ਪਾਬੰਦੀਆਂ ਬਹੁਤ ਜ਼ਿਆਦਾ ਖਤਰਨਾਕ ਡੈਲਟਾ ਵੇਰੀਐਂਟ ਨੂੰ ਫੈਲਣ ਤੋਂ ਰੋਕਣ ਲਈ ਕਾਰਗਰ ਹੋ ਰਹੀਆਂ ਹਨ। ਉਨ੍ਹਾਂ ਨੇ ਆਕਲੈਂਡ ’ਚ ਅਲਰਟ ਲੈਵਲ 4 ਦੀਆਂ ਪਾਬੰਦੀਆਂ ’ਚ ਢਿੱਲ ਦਾ ਹਵਾਲਾ ਦਿੰਦਿਆਂ ਕਿਹਾ, ‘ਅਸੀਂ ਬਹੁਤ ਜਲਦੀ ਅਲਰਟ ਲੈਵਲ 3 ’ਚ ਜਾ ਕੇ ਹਰ ਕਿਸੇ ਵੱਲੋਂ ਦਿੱਤੀਆਂ ਕੁਰਬਾਨੀਆਂ ਅਤੇ ਉਨ੍ਹਾਂ ਦੀ ਮਿਹਨਤ ਨੂੰ ਬਰਬਾਦ ਕਰਨ ਦਾ ਖ਼ਤਰਾ ਮੁੱਲ ਨਹੀਂ ਲੈਣਾ ਚਾਹੁੰਦੇ।’

Leave a Reply

Your email address will not be published. Required fields are marked *