ਅਬੂ ਧਾਬੀ ਦੇ ਕ੍ਰਾਊਨ ਪ੍ਰਿੰਸ ਸ਼ੇਖ ਮੁਹੰਮਦ ਬਿਨ ਜ਼ਾਇਦ ਅਲ ਨਾਹਯਾਨ ਨੂੰ ਯੂਏਈ ਦਾ ਨਵੇ ਰਾਸ਼ਟਰਪਤੀ ਨਿਯੁਕਤ

ਦੁਬਈ : ਅਬੂ ਧਾਬੀ ਦੇ ਕ੍ਰਾਊਨ ਪ੍ਰਿੰਸ ਸ਼ੇਖ ਮੁਹੰਮਦ ਬਿਨ ਜ਼ਾਇਦ ਅਲ ਨਾਹਯਾਨ ਨੂੰ ਸ਼ਨੀਵਾਰ ਨੂੰ ਸੰਯੁਕਤ ਅਰਬ ਅਮੀਰਾਤ, ਯੂਏਈ ਦਾ ਨਵਾਂ ਰਾਸ਼ਟਰਪਤੀ ਚੁਣਿਆ ਗਿਆ। ਖ਼ਲੀਜ ਟਾਈਮਜ਼ ਦੀ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਨਿਊਜ਼ ਏਜੰਸੀ ਆਈਏਐਨਐਸ ਨੇ ਕਿਹਾ ਹੈ ਕਿ 61 ਸਾਲਾ ਮੁਹੰਮਦ ਬਿਨ ਜਾਏਦ ਅਲ ਨਾਹਯਾਨ ਦੇਸ਼ ਦੇ ਤੀਜੇ ਰਾਸ਼ਟਰਪਤੀ ਹੋਣਗੇ।
ਜ਼ਿਕਰਯੋਗ ਹੈ ਕਿ ਸ਼ੇਖ ਖ਼ਲੀਫ਼ਾ ਬਿਨ ਜਾਏਦ ਅਲ ਨਾਹਯਾਨ ਦਾ 73 ਸਾਲ ਦੀ ਉਮਰ ‘ਚ ਦੇਹਾਂਤ ਹੋ ਗਿਆ ਸੀ। ਉਹ ਸੰਯੁਕਤ ਅਰਬ ਅਮੀਰਾਤ (UAE) ਦੇ ਦੂਜੇ ਰਾਸ਼ਟਰਪਤੀ ਸਨ। ਸ਼ੇਖ ਦੀ ਮੌਤ ‘ਤੇ ਯੂਏਈ ‘ਚ 40 ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਗਿਆ ਹੈ। ਸ਼ੇਖ ਖਲੀਫਾ ਬਿਨ ਜਾਏਦ ਅਲ ਨਾਹਯਾਨ ਦੇ ਦੇਹਾਂਤ ‘ਤੇ ਪ੍ਰਧਾਨ ਮੰਤਰੀ ਮੋਦੀ ਤੋਂ ਇਲਾਵਾ ਵਿਦੇਸ਼ ਮੰਤਰੀ ਐੱਸ ਜੈਸ਼ੰਕਰ, ਕਾਂਗਰਸ ਨੇਤਾ ਰਾਹੁਲ ਗਾਂਧੀ ਸਮੇਤ ਦੁਨੀਆ ਭਰ ਦੇ ਲੋਕਾਂ ਨੇ ਉਨ੍ਹਾਂ ਦੇ ਦੇਹਾਂਤ ‘ਤੇ ਦੁੱਖ ਜਤਾਇਆ ਹੈ।