ਟਾਪਪੰਜਾਬ

ਆਪ ਦੇ ਉਮੀਦਵਾਰਾਂ ਨੂੰ ਮਿਲ ਰਿਹਾ ਲੋਕਾਂ ਦਾ ਪਿਆਰ ਅਤੇ ਸਾਥ – ਹਰਚੰਦ ਸਿੰਘ ਬਰਸਟ

ਪਟਿਆਲਾ/ਚੰਡੀਗੜ੍ਹ– ਆਮ ਆਦਮੀ ਪਾਰਟੀ (ਆਪ), ਪੰਜਾਬ ਦੇ ਸੂਬਾ ਜਨਰਲ ਸਕੱਤਰ ਸ. ਹਰਚੰਦ ਸਿੰਘ ਬਰਸਟ ਵੱਲੋਂ ਨਗਰ ਨਿਗਮ ਚੋਣਾਂ ਤਹਿਤ ਪਟਿਆਲਾ ਦੇ ਵੱਖ-ਵੱਖ ਵਾਰਡਾਂ ਵਿੱਚ ਜਾ ਕੇ ਆਪ ਦੇ ਉਮੀਦਵਾਰਾਂ ਤੇ ਵਲੰਟੀਆਰਾਂ ਨਾਲ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ ਦਾ ਹੌਂਸਲਾ ਵਧਾਇਆ ਗਿਆ। ਉਨ੍ਹਾਂ ਸਾਰੇ ਉਮੀਦਵਾਰਾਂ ਅਤੇ ਵਲੰਟੀਅਰਾਂ ਨੂੰ ਕਿਹਾ ਕਿ ਉਹ ਪੰਜਾਬ ਸਰਕਾਰ ਦੀਆਂ ਨੀਤੀਆਂ ਅਤੇ ਕਾਰਜਾਂ ਨੂੰ ਘਰ-ਘਰ ਜਾ ਕੇ ਲੋਕਾਂ ਤੱਕ ਪਹੁੰਚਾਉਣ।

        ਸ. ਬਰਸਟ ਨੇ ਕਿਹਾ ਕਿ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਦੀ ਭਲਾਈ ਅਤੇ ਤਰੱਕੀ ਨੂੰ ਮੁੱਖ ਰੱਖਦਿਆਂ ਹੋਇਆ ਕਾਰਜ ਕੀਤੇ ਜਾ ਰਹੇ ਹਨ। ਪੰਜਾਬ ਸਰਕਾਰ ਦਾ ਮੁੱਖ ਮਕਸਦ ਸੂਬੇ ਦੇ ਲੋਕਾਂ ਨੂੰ ਚੰਗੀ ਸਿਹਤ ਤੇ ਸਿੱਖਿਆ ਪ੍ਰਦਾਨ ਕਰਨਾ ਹੈ, ਜਿਸਦੇ ਤਹਿਤ ਵਿਸ਼ੇਸ਼ ਤੌਰ ਤੇ ਕਾਰਜ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਬਿਨਾਂ ਕਿਸੇ ਰਿਸ਼ਵਤ ਜਾਂ ਸਿਫਾਰਸ਼ ਤੋਂ ਕਰੀਬ 50 ਹਜਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੋਂ ਬਾਅਦ ਪੰਜਾਬ ਵਿੱਚ ਵਿਕਾਸ ਦੀ ਹਨੇਰੀ ਚੱਲ ਰਹੀ ਹੈ, ਜਿਸ ਤੋਂ ਲੋਕ ਬਹੁਤ ਖੁਸ਼ ਹਨ। ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ ਪੱਖੀ ਕਾਰਜਾਂ ਸਦਕਾ ਹੀ ਆਪ ਦੇ ਉਮੀਦਵਾਰਾਂ ਨੂੰ ਲੋਕਾਂ ਦਾ ਪਿਆਰ ਅਤੇ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਪੜ੍ਹੇ-ਲਿਖੇ ਅਤੇ ਸੂਝਵਾਨ ਲੋਕਾਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ।

ਸ.  ਹਰਚੰਦ ਸਿੰਘ ਬਰਸਟ ਵੱਲੋਂ ਆਮ ਆਦਮੀ ਪਾਰਟੀ ਦੇ ਵਾਰਡ ਨੰਬਰ 19 ਤੋਂ ਉਮੀਦਵਾਰ ਵਾਸੁਦੇਵ, ਵਾਰਡ ਨੰਬਰ 4 ਤੋਂ ਉਮੀਦਵਾਰ ਮਨਦੀਪ ਵਿਰਦੀ, ਵਾਰਡ ਨੰਬਰ 6 ਤੋਂ ਉਮੀਦਵਾਰ ਜਸਵੀਰ ਗਾਂਧੀ ਅਤੇ ਵਾਰਡ ਨੰਬਰ 14 ਤੋਂ ਉਮੀਦਵਾਰ ਗੁਰਕ੍ਰਿਪਾਲ ਸਿੰਘ ਦੇ ਪੱਖ ਵਿੱਚ ਚੋਣ ਪ੍ਰਚਾਰ ਕੀਤਾ ਗਿਆ ਅਤੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਅਤੇ ਪੰਜਾਬ ਦੇ ਵਿਕਾਸ ਲਈ ਕੀਤੇ ਜਾ ਰਹੇ ਕਾਰਜਾਂ ਤੋਂ ਜਾਣੂ ਕਰਵਾਇਆ ਗਿਆ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਉਨ੍ਹਾਂ ਦੀ ਜਿੱਤ ਨੂੰ ਯਕੀਨੀ ਬਣਾਇਆ ਜਾਵੇ।

Leave a Reply

Your email address will not be published. Required fields are marked *