ਜ਼ਿੰਦਗੀ ਜਿੰਦਾਬਾਦ& ਪ੍ਰੋਗਰਾਮ ਸੰਤ ਸਹਾਰਾ ਇੰਸਟੀਟਿਊਟ ਆਫ ਨਰਸਿੰਗ ਵਿਖੇ ਕਰਵਾਇਆ

ਪੰਜਾਬ ਸਰਕਾਰ ਅਤੇ ਐਨ.ਜੀ.ਓ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਯੁੱਧ ਨਸ਼ਿਆਂ ਵਿਰੁੱਧ ਦੇ ਅਧੀਨ ਇੱਕ
ਪ੍ਰੋਗਰਾਮ ਜ਼ਿੰਦਗੀ ਜਿੰਦਾਬਾਦ ਸੰਤ ਸਹਾਰਾ ਇੰਸਟੀਟਿਊਟ ਆਫ ਨਰਸਿੰਗ ਫਿਰੋਜਪੁਰ ਰੋਡ ਵਿਖੇ ਕਰਵਾਇਆ ਗਿਆ
ਇਸ ਪ੍ਰੋਗਰਾਮ ਦੀ ਪ੍ਰਧਾਨਗੀ ਡਾ. ਨਰੇਸ਼ ਪਰੂਥੀ ਚੇਅਰਮੈਨ ਜਿਲਾ ਐਨ.ਜੀ.ਓ ਕੋਆਰਡੀਨੇਸ਼ਨ ਕਮੇਟੀ ਅਤੇ ਐਡਵੋਕੇਟ
ਨਰਵੀਰ ਸਿੰਘ ਨੇ ਸਾਂਝੇ ਤੌਰ ਤੇ ਕੀਤੀ । ਇਸ ਪ੍ਰੋਗਰਾਮ ਦੇ ਮੁੱਖ ਮਹਿਮਾਨ ਤਜਿੰਦਰਪਾਲ ਸਿੰਘ ਡੀ.ਐਸ.ਪੀ ਸ਼੍ਰੀ ਮੁਕਤਸਰ
ਸਾਹਿਬ ਸਨ। ਡਾ.ਨਰੇਸ਼ ਪਰੂਥੀ ਵੱਲੋਂ ਸੰਬੋਧਨ ਕਰਦਿਆਂ ਹੋਇਆਂ ਕਿਹਾ ਗਿਆ ਕਿ ਜਿਲਾ ਐਨ.ਜੀ.ਓ ਕੋਆਰਡੀਨੇਸ਼ਨ
ਕਮੇਟੀ ਵੱਲੋਂ ਇਹ ਪ੍ਰੋਗਰਾਮ ਜਿਲ੍ਹੇ ਦੇ ਸਾਰਿਆਂ ਕਾਲਜਾਂ ਵਿੱਚ ਕਰਵਾਇਆ ਜਾ ਰਿਹਾ ਹੈ ਤਾਂ ਜੋ ਵਿਦਿਆਰਥੀਆਂ ਨੂੰ
ਨਸ਼ਿਆਂ ਪ੍ਰਤੀ ਜਾਗਰੂਕ ਕੀਤਾ ਜਾ ਸਕੇ ਅਤੇ ਆਣ ਵਾਲੀ ਪੀੜੀ ਨੂੰ ਨਸ਼ਿਆਂ ਤੋਂ ਬਚਾਇਆ ਜਾ ਸਕੇ ।ਇਸ ਮੌਕੇ ਤੇ
ਡੀ.ਐਸ.ਪੀ ਤਜਿੰਦਰਪਾਲ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਹੋਇਆ ਕਿਹਾ ਕਿ ਜਿਲਾ ਪੁਲਿਸ ਪ੍ਰਸ਼ਾਸਨ
ਵੱਲੋਂ ਨਸ਼ਿਆਂ ਸੰਬੰਧੀ ਅਤੇ ਸਾਈਬਰ ਕ੍ਰਾਈਮ ਸਬੰਧੀ ਵੱਖ-ਵੱਖ ਹੈਲਪਲਾਈਨ ਨੰਬਰ ਜਾਰੀ ਕੀਤੇ ਗਏ ਹਨ। ਜੇਕਰ ਤੁਸੀਂ
ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਦਿੰਦੇ ਹੋ ਤਾਂ ਤੁਹਾਡਾ ਨਾਮ ਗੁਪਤ ਰੱਖਿਆ ਜਾਵੇਗਾ। ਐਡਵੋਕੇਟ ਨਰਵੀਰ ਸਿੰਘ ਨੇ ਕਿਹਾ
ਕਿ ਜਿਨਾਂ ਕਾਲਜਾਂ ਵਿੱਚ ਇਹ ਭਾਸ਼ਣ ਪ੍ਰਤੀਯੋਗਤਾਵਾਂ ਕੀਤੀਆਂ ਜਾ ਰਹੀਆਂ ਹਨ ਉਹਨਾਂ ਵਿੱਚੋਂ ਦਿਲਚਸਪੀ ਲੈਣ ਵਾਲੇ
10 ਹੋਰ ਵਿਦਿਆਰਥੀਆਂ ਨੂੰ ਪਟਿਆਲਾ ਯੂਨੀਵਰਸਿਟੀ ਵਿਖੇ ਸਾਈਕੋਲੋਜੀ ਡਿਪਾਰਟਮੈਂਟ ਵਿੱਚ ਭੇਜਿਆ ਜਾਵੇਗਾ ਅਤੇ
ਉਹਨਾਂ ਦੀ ਵਰਕਸ਼ਾਪ ਕਰਵਾਈ ਜਾਵੇਗੀ ਤਾਂ ਜੋ ਬੱਚਿਆਂ ਨੂੰ ਨਸ਼ਿਆਂ ਤੋਂ ਬਚਾਇਆ ਜਾ ਸਕੇ। ਇਸ ਪ੍ਰੋਗਰਾਮ ਵਿੱਚ
ਕਾਲਜ ਦੇ ਵਿਦਿਆਰਥੀਆਂ ਦੁਆਰਾ ਭਾਸ਼ਣ ਪ੍ਰਤੀਯੋਗਤਾਵਾਂ ਪੇਸ਼ ਕੀਤੀਆਂ ਗਈਆਂ ਅਤੇ ਇਸ ਭਾਸ਼ਣ ਪ੍ਰਤੀਯੋਗਤਾ ਵਿੱਚ
ਪਹਿਲੇ-ਕੋਮਲਪ੍ਰੀਤ ਕੌਰ,ਦੂਜੇ-ਜੋਇਲ,ਤੀਜੇ- ਪਵਨਦੀਪ ਕੌਰ ਸਥਾਨ ਤੇ ਆਏ ਵਿਦਿਆਰਥੀਆਂ ਨੂੰ ਸਮਾਨਿਤ ਵੀ ਕੀਤਾ
ਗਿਆ। ਇਸ ਮੌਕੇ ਤੇ ਕਾਲਜ ਦੇ ਪ੍ਰਿੰਸੀਪਲ ਮੈਡਮ ਨਵਜੀਤ ਕੌਰ,ਵੀਰਪਾਲ ਕੌਰ,ਰਜਿੰਦਰ ਕੌਰ,ਜੈਸਮੀਨ
ਕੌਰ,ਅਲਕਾ,ਪਲਕ,ਸਿਮਰਨਜੀਤ ਕੌਰ,ਸਿਮਰਨਪ੍ਰੀਤ ਕੌਰ,ਮੋਹਿਤ ਕੁਮਾਰ ਅਤੇ ਗੁਰਵਿੰਦਰ ਸਿੰਘ ਹਾਜ਼ਰ ਸਨ।
