ਪੰਜਾਬ ਸਰਕਾਰ ਵੱਲੋਂ ਐਸ. ਸੀ. ਪਰਿਵਾਰਾਂ ਦਾ 68 ਕਰੋੜ ਦਾ ਕਰਜ਼ਾ ਮੁਆਫ਼
ਚੰਡੀਗੜ੍ਹ-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਦਲਿਤ ਵਰਗ ਨੂੰ ਲੈ ਕੇ ਵੱਡਾ ਫੈਸਲਾ ਲਿਆ ਗਿਆ ਹੈ। ਪੰਜਾਬ ਸਰਕਾਰ ਵੱਲੋਂ ਦਲਿਤ ਭਾਈਚਾਰੇ ਦਾ 68 ਕਰੋੜ ਦਾ ਬਕਾਇਆ ਕਰਜ਼ਾ ਮੁਆਫ ਕਰਨ ਦਾ ਐਲਾਨ ਕੀਤਾ ਗਿਆ ਹੈ। ਵਿੱਤ ਮੰਤਰੀ ਵੱਲੋਂ ਬਜਟ ਵਿੱਚ ਕੀਤੇ ਵਾਅਦੇ ਨੂੰ ਕੈਬਨਿਟ ਵੱਲੋਂ ਮਨਜ਼ੂਰੀ ਦੇ ਦਿੱਤੀ ਗਈ ਹੈ। ਪੰਜਾਬ ਸਰਕਾਰ ਨੇ ਸਿਰਫ਼ ਪੰਜਾਬ ਅਨੁਸੂਚਿਤ ਜਾਤੀ ਭੂਮੀ ਵਿਕਾਸ ਅਤੇ ਵਿੱਤ ਨਿਗਮ ਤੋਂ 31 ਮਾਰਚ 2020 ਤੱਕ ਲਏ ਸਾਰੇ ਕਰਜ਼ੇ ਮੁਆਫ਼ ਕਰ ਦਿੱਤੇ ਗਏ ਹਨ। ਜਾਣਕਾਰੀ ਅਨੁਸਾਰ ਅਨੁਸੂਚਿਤ ਜਾਤੀ ਪਰਿਵਾਰਾਂ ਦਾ 68 ਕਰੋੜ ਦਾ ਕਰਜ਼ਾ ਬਕਾਇਆ ਸੀ। ਹੁਣ ਸਰਕਾਰ ਨੇ 31 ਮਾਰਚ 2020 ਤੱਕ ਦਿੱਤੇ ਗਏ ਕਰਜ਼ੇ ਮੁਆਫ਼ ਕੀਤੇ ਜਾ ਰਹੇ ਹਨ। ਪੰਜਾਬ ਅਨੁਸੂਚਿਤ ਜਾਤੀ ਭੂਮੀ ਵਿਕਾਸ ਅਤੇ ਵਿੱਤ ਨਿਗਮ ਤੋਂ ਦਲਿਤ ਭਾਈਚਾਰੇ ਦੇ ਲੋਕਾਂ ਨੇ ਆਪਣਾ ਕੋਈ ਛੋਟਾ ਮੋਟਾ ਕਾਰੋਬਾਰ ਸ਼ੁਰੂ ਕਰਨ ਲਈ ਕਰੀਬ 20 ਸਾਲ ਪਹਿਲਾਂ ਇਹ ਕਰਜ਼ੇ ਲਏ ਸੀ। ਕਿਸੇ ਨੇ ਸਿੱਖਿਆ ਲਈ ਕਰਜ਼ਾ ਲਿਆ ਸੀ। ਕਿਸੇ ਵੀ ਘਰ ਵਿੱਚ ਕੋਈ ਕਮਾਉਣ ਵਾਲਾ ਮੈਂਬਰ ਨਹੀਂ ਹੈ। ਇਸ ਦਾ ਫ਼ਾਇਦਾ 4727 ਪਰਿਵਾਰਾਂ ਨੂੰ ਸਿੱਧੇ ਤੌਰ ’ਤੇ ਹੋਵੇਗਾ।