ਟਾਪਪੰਜਾਬ

ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਹੋਏ ਸੇਵਾ ਮੁਕਤ

ਜਲੰਧਰ  ( ਪਰਮਜੀਤ ਸਿੱਧੂ) ਉੱਤਰੀ ਭਾਰਤ ਦੀ ਉੱਘੀ ਵਿੱਦਿਅਕ ਸੰਸਥਾ ਲਾਇਲਪੁਰ ਖਾਲਸਾ ਕਾਲਜ ਜਲੰਧਰ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ  ਆਪਣੀਆਂ ਸ਼ਾਨਦਾਰ ਸੇਵਾਵਾਂ ਦੇਣ ਉਪਰੰਤ ਸੇਵਾ ਮੁਕਤ ਹੋਏ।
      ਕਾਲਜ ਵਿਹੜੇ  ਰੱਖੇ ਗਏ  ਉਨ੍ਹਾਂ ਨੂੰ ਰਸਮੀ ਤੌਰ ‘ਤੇ ਵਿਦਾਇਗੀ ਪ੍ਰਭਾਵਸ਼ਾਲੀ ਸਮਾਗਮ  ਸ. ਪ੍ਰਭਪਾਲ ਸਿੰਘ ਪੰਨੂੰ – ਮੈਂਬਰ ਮੈਨੇਜਿੰਗ ਕਮੇਟੀ  ਦੀ ਪ੍ਰਧਾਨਗੀ ਹੇਠ ਆਯੋਜਿਤ ਕੀਤਾ ਗਿਆ।
          ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੂੰ ਸ. ਪ੍ਰਭਪਾਲ ਸਿੰਘ ਪੰਨੂੰ ਤੇ ਪ੍ਰਿੰਸੀਪਲ ਡਾ. ਸੁਮਨ ਚੋਪੜਾ ਨੇ ਗੁਲਦਸਤੇ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।
          ਇਸ ਮੌਕੇ ਡਾ. ਰਛਪਾਲ ਸਿੰਘ ਸੰਧੂ ਸਟਾਫ ਸੈਕਟਰੀ ਨੇ ਡਾ. ਜਸਪਾਲ ਸਿੰਘ ਦੇ ਜੀਵਨ ਅਤੇ ਅਕਾਦਮਿਕ ਸਫਰ ਸੰਬੰਧੀ ਪੰਛੀ  ਝਾਤ ਮਰਵਾਉਣੀ ਜਾਣਕਾਰੀ ਦਿੱਤੀ ਗਈ । ਉਨ੍ਹਾਂ ਡਾ. ਜਸਪਾਲ ਸਿੰਘ ਦੀ ਕਾਲਜ ਨੂੰ ਅਕਾਦਮਿਕ, ਖੇਡਾਂ, ਸਾਹਿਤਕ ਖੋਜ ਤੇ ਕਲਚਰਲ ਖੇਤਰ ਵਿਚ ਵਿੱਲਖਣ ਪਛਾਣ ਦੁਆਉਣ ਲਈ ਮਿਹਨਤ, ਲਗਨ ਅਤੇ ਪ੍ਰਤੀਬੱਧਤਾ ਸੰਬੰਧੀ ਆਪਣੇ ਵਿਚਾਰ ਪ੍ਰਸਤੁਤ ਕੀਤੇ।
                    ਪ੍ਰਿੰਸੀਪਲ ਡਾ. ਸੁਮਨ ਚੋਪੜਾ ਨੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨਾਲ ਬਤੌਰ ਸਹਿਕਰਮੀ ਅਤੇ ਬਤੌਰ ਪ੍ਰਿੰਸੀਪਲ ਗੁਜ਼ਾਰੇ ਸਮੇਂ ਸੰਬੰਧੀ ਵਿਚਾਰ ਤੇ ਤਜਰਬੇ ਸਾਂਝੇ ਕਰਦਿਆਂ   ਪ੍ਰਿੰਸੀਪਲ ਡਾ. ਜਸਪਾਲ ਸਿੰਘ ਵਲੋਂ ਆਪਣੀ ਦੂਰ ਅੰਦੇਸ਼ੀ ਸੋਚ ਅਤੇ ਪ੍ਰਤਿਭਾ ਸਦਕਾ ਕਾਲਜ ਨੂੰ ਹੋਰ ਉੱਚਾ ਚੁੱਕਣ ਲਈ ਨਿੱਠ ਕੇ ਕੀਤੇ ਕੰਮ ਦੀ ਸ਼ਲਾਘਾ ਕੀਤੀ। ਉਨ੍ਹਾਂ ਡਾ. ਜਸਪਾਲ ਸਿੰਘ ਨੂੰ ਸੇਵਾ ਮੁਕਤੀ ਉਪਰੰਤ ਤੰਦਰੁਸਤ ਜੀਵਨ ਤੇ ਪਰਿਵਾਰਕ ਖੁਸ਼ਹਾਲੀ ਲਈ ਸ਼ੁਭਕਾਮਨਾਵਾਂ ਦਿੱਤੀਆਂ।
                        ਜ਼ਿਕਰਯੋਗ ਹੈ ਕਿ ਡਾ. ਜਸਪਾਲ ਸਿੰਘ ਖੇਡ ਨੇ ਜਗਤ ਵਿੱਚ ਦੇਸ਼ ਨੂੰ ਸੈਂਕੜੇ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀ ਦੇਣ ਵਾਲੀ ਸੰਸਥਾ ਲਾਇਲਪੁਰ ਖਾਲਸਾ ਕਾਲਜ ਜਲੰਧਰ ਵਿੱਚ 1998 ਤੋਂ ਬਤੌਰ ਪ੍ਰੋਫੈਸਰ ਤੇ ਮੁਖੀ ਸਰੀਰਕ ਸਿੱਖਿਆ ਵਿਭਾਗ ਸੇਵਾ ਆਰੰਭ ਕੀਤੀ। ਉਨ੍ਹਾਂ ਦੀ 22 ਸਾਲ ਦੀ ਇਸ ਸੇਵਾ ਦੌਰਾਨ ਕਾਲਜ ਨੇ 17 ਵਾਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਜਨਰਲ ਚੈਂਪੀਅਨਸ਼ਿਪ ਟਰਾਫ਼ੀ ਜਿੱਤੀ ਜੋ ਆਪਣੇ ਆਪ ਵਿੱਚ ਰਿਕਾਰਡ ਹੈ।
। ਉਨ੍ਹਾਂ ਇਸ ਮੌਕੇ ਗਵਰਨਿੰਗ ਕੌਂਸਲ, ਕਾਲਜ ਸਟਾਫ ਅਤੇ ਵਿਦਿਆਰਥੀਆਂ ਦਾ ਕਾਲਜ ਨੂੰ ਉੱਚਾ ਚੁੱਕਣ ਵਿਚ ਉਨ੍ਹਾਂ ਦਾ ਸਹਿਯੋਗ ਕਰਨ ਲਈ ਵਿਸ਼ੇਸ਼ ਧੰਨਵਾਦ ਕੀਤਾ। ਉਨ੍ਹਾਂ ਕਾਮਨਾ ਕੀਤੀ ਕਿ ਸਾਡੇ ਅਧਿਆਪਕ ਅਕਾਦਮਿਕ ਤੇ ਖੋਜ ਦੇ ਖੇਤਰ ਵਿਚ ਹੋਰ ਉੱਚ ਪ੍ਰਾਪਤੀਆਂ ਕਰਨ। ਉਨ੍ਹਾਂ ਕਿਹਾ ਕਿ ਕਲਾ ਅਤੇ ਖੇਡਾਂ ਨੂੰ ਪ੍ਰਫੁਲੱਤ ਕਰਨ ਲਈ ਕਾਲਜ ਨੇ ਆਪਣਾ ਬਣਦਾ ਯੋਗਦਾਨ ਪਾਇਆ ਹੈ। ਇਸ ਮੌਕੇ ਕਾਲਜ ਵਲੋਂ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੂੰ ਸੋਭਾ ਪੱਤਰ ਭੇਂਟ ਕੀਤਾ ਗਿਆ। ਇਸ ਮੌਕੇ ਸਮੂਹ ਵਿਭਾਗਾਂ ਦੇ ਮੁਖੀ ਸਾਹਿਬਾਨ ਤੇ ਸਟਾਫ ਮੈਂਬਰ ਵੀ ਹਾਜ਼ਰ ਸਨ।

Leave a Reply

Your email address will not be published. Required fields are marked *