ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਗੰਭੀਰਪੁਰ ਲੋਅਰ ਦੇ ਵਿਦਿਆਰਥੀ ਨਵਰਾਜ ਸਿੰਘ ਦੀ ਹੋਈ ਜਵਾਹਰ ਨਵੋਦਿਆ ਵਿਦਿਆਲਿਆ ਲਈ ਚੋਣ
ਸ੍ਰੀ ਅਨੰਦਪੁਰ ਸਾਹਿਬ-ਇਲਾਕੇ ਦੇ ਪ੍ਰਸਿੱਧ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਗੰਭੀਰਪੁਰ ਲੋਅਰ ਦੇ ਪੰਜਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਨਵਰਾਜ ਸਿੰਘ ਸਪੁੱਤਰ ਸਰਦਾਰ ਮਨਜੀਤ ਸਿੰਘ ਦੀ ਚੋਣ ਜਵਾਹਰ ਨਵੋਦਿਆ ਵਿਦਿਆਲਿਆ ਦੇ ਲਈ ਹੋਈ। ਇਸ ਮੌਕੇ ਸਕੂਲ ਦੇ ਮੁੱਖ ਅਧਿਆਪਕਾ ਮੈਡਮ ਅਮਨਪ੍ਰੀਤ ਕੌਰ ਨੇ ਦੱਸਿਆ ਕਿ ਇਹ ਵਿਦਿਆਰਥੀ ਬਹੁਤ ਮਿਹਨਤੀ ਅਤੇ ਹੋਣਹਾਰ ਹੈ। ਸਮੂਹ ਸਕੂਲ ਸਟਾਫ ਨੇ ਵਿਦਿਆਰਥੀ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਵੀ ਕੀਤਾ ਅਤੇ ਉਸਨੂੰ ਵਧਾਈ ਦਿੱਤੀ। ਇਸ ਮੌਕੇ ਸਟੇਟ ਐਵਾਰਡੀ ਮਾਸਟਰ ਸੰਜੀਵ ਧਰਮਾਣੀ , ਮਾਸਟਰ ਸ਼ਾਮ ਲਾਲ , ਬਲਵਿੰਦਰ ਕੌਰ ਤੇ ਮਾਪੇ ਆਦਿ ਹਾਜ਼ਰ ਸਨ।