ਟਾਪਦੇਸ਼-ਵਿਦੇਸ਼

ਸ਼ਿਵਾਲਿਕ ਪਬਲਿਕ ਸਕੂਲ ਵਿਖੇ 33ਵਾਂ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ

ਇਲਾਕੇ ਦੇ ਪ੍ਰਸਿੱਧ ਵਿਦਿਅਕ ਸ਼ਾਸਤਰੀ ਸਵ.ਸ੍ਰੀ ਮੰਗਤ ਰਾਮ ਪਰੂਥੀ ਦੀ ਯਾਦ ਨੂੰ ਸਮਰਪਿਤ ਸ਼ਿਵਾਲਿਕ ਪਬਲਿਕ ਸੀਨੀਅਰ ਸੈਕੈਂਡਰੀ ਸਕੂਲ ਬਠਿੰਡਾ ਰੋਡ ਵਿਖੇ 33ਵਾਂ ਇਨਾਮ ਵੰਡ ਸਮਾਰੋਹ ਆਯੋਜਿਤ ਕੀਤਾ ਗਿਆ। ਇਸ ਸਮਾਰੋਹ ਦੇ ਮੁੱਖ ਮਹਿਮਾਨ ਸੰਤ ਸਹਾਰਾ ਗਰੁੱਪ ਆਫ ਇੰਸਟੀਟਿਊਟਸ ਅਤੇ ਸ਼ਿਵਾਲਿਕ ਗਰੁੱਪ ਆਫ ਸਕੂਲਜ ਦੇ ਚੇਅਰਮੈਨ ਡਾ.ਨਰੇਸ਼ ਪਰੂਥੀ ਸਨ। ਇਸ ਸਮਾਰੋਹ ਦੀ ਪ੍ਰਧਾਨਗੀ ਸ਼ਿਵਾਲਿਕ ਪਬਲਿਕ ਸਕੂਲ ਦੇ ਡਾਇਰੈਕਟਰ ਸ਼੍ਰੀ ਰਾਕੇਸ਼ ਪਰੂਥੀ ਅਤੇ ਆਈਕੋਨਿਕ ਸਕੂਲ ਦੇ ਡਾਇਰੈਕਟਰ ਸ਼੍ਰੀ ਸਾਗਰ ਪਰੂਥੀ ਨੇ ਸਾਂਝੇ ਤੌਰ ਤੇ ਕੀਤੀ। ਇਸ ਇਨਾਮ ਵੰਡ ਸਮਾਰੋਹ ਦੀ ਸ਼ੁਰੂਆਤ ਤੋਂ ਪਹਿਲਾਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦਾ ਭੋਗ ਪਾਇਆ ਗਿਆ ਅਤੇ ਬੱਚਿਆਂ ਦੇ ਭਲੇ ਲਈ ਅਰਦਾਸ ਕੀਤੀ ਗਈ । ਇਸ ਮੌਕੇ ਤੇ ਮੁੱਖ ਮਹਿਮਾਨ ਨੇ ਬੱਚਿਆਂ ਦੇ ਮਾਪਿਆਂ ਅਤੇ ਸਟਾਫ ਨੂੰ ਸੰਬੋਧਨ ਕਰਦਿਆਂ ਹੋਇਆ ਕਿਹਾ ਕਿ ਅਧਿਆਪਕਾ ਅਤੇ ਮਾਪਿਆਂ ਦੀ ਇਹ ਜਿੰਮੇਵਾਰੀ ਬਣਦੀ ਹੈ ਕਿ ਬੱਚਿਆਂ ਨੂੰ ਇਮਤਿਹਾਨਾਂ ਦੇ ਦਿਨਾਂ ਵਿੱਚ ਵਿਸ਼ੇਸ਼ ਧਿਆਨ ਦਿੱਤਾ ਜਾਵੇ ਤਾਂ ਜੋ ਉਹ ਆਪਣੇ ਇਮਤਿਹਾਨ ਤਨਾਓ ਮੁਕਤ ਹੋ ਕੇ ਅਤੇ ਬਿਨਾਂ ਕਿਸੇ ਦਬਾਅ ਤੋਂ ਆਪਣੀ ਇਮਤਿਹਾਨ ਦੇ ਸਕਣ। ਡਾ.ਪਰੂਥੀ ਨੇ ਸਕੂਲ ਦੇ ਸਟਾਫ ਦੀ ਸਲਾਘਾ ਕਰਦਿਆਂ ਹੋਇਆ ਕਿਹਾ ਕਿ ਸੰਨ 1993 ਤੋਂ ਲੈ ਕੇ ਹੁਣ ਤੱਕ ਇਲਾਕੇ ਦਾ ਮੋਹਰੀ ਸਕੂਲ ਬਣਿਆ ਹੋਇਆ ਹੈ ਤਾਂ ਇਸ ਵਿੱਚ ਸਟਾਫ ਦੀ ਮਿਹਨਤ ਅਤੇ ਲਗਨ ਦੀ ਬਹੁਤ ਵੱਡੀ ਭੂਮਿਕਾ ਹੈ। ਇਸ ਮੌਕੇ ਤੇ ਸਕੂਲ ਦੇ ਡਾਇਰੈਕਟਰ ਸ਼੍ਰੀ ਰਾਕੇਸ਼ ਪਰੂਥੀ ਜੀ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਆਉਣ ਵਾਲੇ ਇਮਤਿਹਾਨਾਂ ਲਈ ਬੱਚਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ । ਅੰਤ ਵਿੱਚ ਮੁੱਖ ਮਹਿਮਾਨ ਵੱਲੋਂ ਛੇਵੀਂ ਜਮਾਤ ਤੋਂ ਲੈ ਕੇ ਬਾਰਵੀਂ ਜਮਾਤ ਦੇ ਪਹਿਲੇ ਦੂਜੇ ਅਤੇ ਤੀਜੇ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਮੁਮੈਂਟੋ ਅਤੇ ਸਰਟੀਫਿਕੇਟ ਵੰਡੇ ਗਏ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸੰਤ ਸਹਾਰਾ ਗਰੁੱਪ ਆਫ ਇੰਸਟੀਟਿਊਟਸ ਦੇ ਡਾਇਰੈਕਟਰ ਡਾ.ਸਪਨਾ ਪਰੂਥੀ,ਸ਼ਿਵਾਲਿਕ ਸਕੂਲ ਦੇ ਪ੍ਰਿੰਸੀਪਲ ਕੁਸਮ ਪਰੂਥੀ ਅਤੇ ਰਾਧਿਕਾ ਪਰੂਥੀ ਅਤੇ ਸ਼ਹਿਰ ਦੀਆਂ ਹੋਰ ਮੰਨੀਆਂ ਪਰਮੰਨੀਆਂ ਸ਼ਖਸੀਅਤਾਂ ਸ਼ਾਮਿਲ ਸਨ।

Leave a Reply

Your email address will not be published. Required fields are marked *