ਸਿੱਖਿਆ ਕ੍ਰਾਂਤੀ ਦੇ ਦਾਅਵਿਆਂ ਦੀ ਫ਼ੂਕ ਨਿਕਲੀ, ਗੋਇੰਦਵਾਲ ਸਾਹਿਬ ਦੇ ਸਕੂਲ ਵਿੱਚ ਵਿਦਿਆਰਥੀਆਂ ਤੋਂ ਵੇਟਰਾਂ ਵਾਂਗ ਕਰਵਾਇਆ ਕੰਮ – ਸਾਬਕਾ ਵਿਧਾਇਕ ਬ੍ਰਹਮਪੁਰਾ

ਮੀਡੀਆ ਵਿੱਚ ਸਾਹਮਣੇ ਆਈ ਵੀਡੀਓ ਦਾ ਹਵਾਲਾ ਦਿੰਦਿਆਂ ਸ੍ਰ. ਬ੍ਰਹਮਪੁਰਾ ਨੇ ਕਿਹਾ ਕਿ ਇਹ ਬੇਹੱਦ ਸ਼ਰਮਨਾਕ ਅਤੇ ਨਿੰਦਣਯੋਗ ਹੈ ਕਿ ਜਿਸ ਸਮੇਂ ਵਿਦਿਆਰਥੀਆਂ ਨੂੰ ਆਪਣੀਆਂ ਜਮਾਤਾਂ ਵਿੱਚ ਪੜ੍ਹਾਈ ਕਰਨੀ ਚਾਹੀਦੀ ਸੀ, ਉਸ ਵੇਲੇ ਉਨ੍ਹਾਂ ਨੂੰ ਸਕੂਲ ਪ੍ਰਸ਼ਾਸਨ ਵੱਲੋਂ ਸਿਆਸੀ ਆਗੂਆਂ – ਜਿੰਨ੍ਹਾਂ ਵਿੱਚ ਮੁੱਖ ਮਹਿਮਾਨ ਚੇਅਰਮੈਨ ਮਾਰਕੀਟ ਕਮੇਟੀ ਨੌਸ਼ਹਿਰਾ ਪੰਨੂਆ, ਡਾਇਰੈਕਟਰ ਪੰਜਾਬ ਮੰਡੀ ਬੋਰਡ ਅਤੇ ਹੋਰ ‘ਆਪ’ ਆਗੂ ਸ਼ਾਮਲ ਦੱਸੇ ਜਾ ਰਹੇ ਹਨ – ਦੀ ਸੇਵਾ ਵਿੱਚ ਲਗਾਇਆ ਗਿਆ।
ਸ੍ਰ. ਬ੍ਰਹਮਪੁਰਾ ਨੇ ਤੰਜ ਕਸਦਿਆਂ ਕਿਹਾ ਕਿ ਇਹ ਹੈ ‘ਆਪ’ ਸਰਕਾਰ ਦਾ ਦਿੱਲੀ ਮਾਡਲ ਅਤੇ ਸਿੱਖਿਆ ਕ੍ਰਾਂਤੀ ਦਾ ਅਸਲ ਚਿਹਰਾ “ਇੱਕ ਪਾਸੇ ਕਰੋੜਾਂ ਰੁਪਏ ਇਸ਼ਤਿਹਾਰਾਂ ‘ਤੇ ਫ਼ੂਕ ਕੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਦੇ ਡਰਾਮੇ ਕੀਤੇ ਜਾ ਰਹੇ ਹਨ, ਦੂਜੇ ਪਾਸੇ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨੂੰ ਪੜ੍ਹਾਉਣ ਦੀ ਬਜਾਏ ਉਨ੍ਹਾਂ ਤੋਂ ਵੇਟਰਾਂ ਦਾ ਕੰਮ ਲਿਆ ਜਾ ਰਿਹਾ ਹੈ। ਪਹਿਲਾਂ ਤੋਂ ਬਣੀਆਂ ਕੰਧਾਂ ‘ਤੇ ਪਲਸਤਰ ਕਰਕੇ ਉਸਨੂੰ ‘ਸਕੂਲ ਆਫ਼ ਐਮੀਨੈਂਸ’ ਦੱਸਣਾ ਲੋਕਾਂ ਨੂੰ ਗੁੰਮਰਾਹ ਕਰਨਾ ਅਤੇ ਜਨਤਾ ਦੇ ਪੈਸੇ ਦੀ ਬਰਬਾਦੀ ਤੋਂ ਵੱਧ ਕੁੱਝ ਨਹੀਂ।
ਉਨ੍ਹਾਂ ਇਸ ਕੁਤਾਹੀ ਲਈ ਸਕੂਲ ਪ੍ਰਬੰਧਕਾਂ ਨੂੰ ਸਿੱਧੇ ਤੌਰ ‘ਤੇ ਜ਼ਿੰਮੇਵਾਰ ਠਹਿਰਾਇਆ ਅਤੇ ਮੰਗ ਕੀਤੀ ਕਿ ਤੁਰੰਤ ਇਸ ਮਾਮਲੇ ਦੀ ਉੱਚ-ਪੱਧਰੀ ਜਾਂਚ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਉਨ੍ਹਾਂ ਦੇ ਪੜ੍ਹਾਈ ਦੇ ਅਧਿਕਾਰ ਤੋਂ ਵਾਂਝਾ ਕਰਨਾ ਅਤੇ ਉਨ੍ਹਾਂ ਤੋਂ ਬਾਲ ਮਜ਼ਦੂਰੀ ਕਰਵਾਉਣਾ ਇੱਕ ਗੰਭੀਰ ਅਪਰਾਧ ਹੈ।
ਸ੍ਰ. ਬ੍ਰਹਮਪੁਰਾ ਨੇ ਦੱਸਿਆ ਕਿ ਇਸ ਗੰਭੀਰ ਮਸਲੇ ਅਤੇ ਬੱਚਿਆਂ ਦੇ ਅਧਿਕਾਰਾਂ ਦੀ ਘੋਰ ਉਲੰਘਣਾ ਸਬੰਧੀ ਉਨ੍ਹਾਂ ਵੱਲੋਂ ਸਬੰਧਤ ਜ਼ਿਲ੍ਹਾ ਸਿੱਖਿਆ ਅਫ਼ਸਰ (ਡੀ.ਈ.ਓ) ਅਤੇ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਕੋਲ ਬਕਾਇਦਾ ਲਿਖਤੀ ਸ਼ਿਕਾਇਤਾਂ ਦਰਜ ਕਰਵਾ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਉਹ ਇਹ ਯਕੀਨੀ ਬਣਾਉਣਗੇ ਕਿ ਇਸ ਮਾਮਲੇ ਵਿੱਚ ਇਨਸਾਫ਼ ਹੋਵੇ ਅਤੇ ਭਵਿੱਖ ਵਿੱਚ ਕੋਈ ਵੀ ਅਧਿਕਾਰੀ ਜਾਂ ਸਿਆਸੀ ਆਗੂ ਸਕੂਲਾਂ ਵਿੱਚ ਬੱਚਿਆਂ ਦੇ ਭਵਿੱਖ ਨਾਲ ਖਿਲਵਾੜ ਕਰਨ ਦੀ ਹਿੰਮਤ ਨਾ ਕਰ ਸਕੇ।
ਉਨ੍ਹਾਂ ਅੰਤ ਵਿੱਚ ਕਿਹਾ ਕਿ ਸਕੂਲਾਂ ਨੂੰ ਗਿਆਨ ਦੇ ਮੰਦਰ ਬਣਾ ਕੇ ਰੱਖਣਾ ਚਾਹੀਦਾ ਹੈ ਨਾ ਕਿ ਸਿਆਸੀ ਲੋਕਾਂ ਦੀ ਸੇਵਾ ਕਰਨ ਦੇ ਸਾਧਨ