ਸ੍ਰੀ ਵਿਜੇ ਰੁਪਾਣੀ ਦੇ ਸਦੀਵੀ ਵਿਛੋੜੇ ਨਾਲ ਪੰਜਾਬ ਭਾਜਪਾ ਨੂੰ ਵੱਡਾ ਘਾਟਾ ਪਿਆ ਹੈ: ਪ੍ਰੋ. ਸਰਚਾਂਦ ਸਿੰਘ ਖਿਆਲਾ।
ਅੰਮ੍ਰਿਤਸਰ- ਪੰਜਾਬ ਭਾਜਪਾ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਵੀ ਅਹਿਮਦਾਬਾਦ ਹਵਾਈ ਹਾਦਸੇ ਦੀ ਦੁਖਾਂਤ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਅਤੇ ਜਾਨਾਂ ਗੁਆਉਣ ਵਾਲਿਆਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਇਸ ਹਾਦਸੇ ਕਾਰਨ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਦੇ ਪੰਜਾਬ ਅਤੇ ਚੰਡੀਗੜ੍ਹ ਮਾਮਲਿਆਂ ਦੇ ਇੰਚਾਰਜ ਸ੍ਰੀ ਵਿਜੇ ਰੂਪਾਣੀ ਹਮੇਸ਼ਾ ਲਈ ਭਾਜਪਾ ਤੋਂ ਦੂਰ ਹੋ ਗਏ ਹਨ। ਜਿਸ ਕਾਰਨ ਭਾਜਪਾ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।