ਟਾਪਪੰਜਾਬ

ਹਰਚੰਦ ਸਿੰਘ ਬਰਸਟ ਨੇ ‘ਆਪ’ ਉਮੀਦਵਾਰ ਸੰਜੀਵ ਅਰੋੜਾ ਦੇ ਹੱਕ ਵਿੱਚ ਕੀਤਾ ਪ੍ਰਚਾਰ

ਚੰਡੀਗੜ੍ਹ- ਆਮ ਆਦਮੀ ਪਾਰਟੀ (ਆਪ), ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਆਮ ਆਦਮੀ ਪਾਰਟੀ ਪ੍ਰਤੀ ਲੋਕਾਂ ਦੇ ਪਿਆਰ ਨੂੰ ਦੇਖਦਿਆਂ ਇਹ ਯਕੀਨ ਹੋ ਗਿਆ ਹੈ ਕਿ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਦੀ ਜਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਦੀ ਜਿੱਤ ਪੱਕੀ ਹੈ।

ਸ. ਹਰਚੰਦ ਸਿੰਘ ਬਰਸਟ ਵੱਲੋਂ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਤਹਿਤ ਆਪ ਦੇ ਉਮੀਦਵਾਰ ਸੰਜੀਵ ਅਰੋੜਾ ਦੇ ਹੱਕ ਵਿੱਚ ਪੀ.ਏ.ਯੂ. ਕੈਂਪਸ ਰਿਹਾਇਸ਼ੀ ਕੰਪਲੈਕਸ ਵਿੱਚ ਡੋਰ ਟੂ ਡੋਰ ਪ੍ਰਚਾਰ ਕੀਤਾ ਗਿਆ ਅਤੇ ਲੋਕਾਂ ਨੂੰ ਮਿਲ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੀਤੇ ਜਾ ਰਹੇ ਕਾਰਜਾਂ ਤੋਂ ਜਾਣੂ ਕਰਵਾਇਆ ਗਿਆ। ਇਸ ਮੌਕੇ ਡਾ. ਰਵਜੋਤ ਸਿੰਘ ਮੰਤਰੀ ਸਥਾਨਕ ਸਰਕਾਰਾਂ ਅਤੇ ਇੰਦਰਜੀਤ ਕੌਰ ਮਾਨ ਐਮਐਲਏ ਵੀ ਵਿਸ਼ੇਸ਼ ਤੌਰ ਤੇ ਮੌਜੂਦ ਰਹੇ।

ਇਸ ਦੌਰਾਨ ਸ. ਬਰਸਟ ਨੇ ਕਿਹਾ ਕਿ ‘ਆਪ’ ਉਮੀਦਵਾਰ ਸੰਜੀਵ ਅਰੋੜਾ ਰਾਜ ਸਭਾ ਮੈਂਬਰ ਰਹਿੰਦਿਆਂ ਹੋਇਆ ਲੁਧਿਆਣਾ ਦੇ ਚਹੁੰਪੱਖੀ ਵਿਕਾਸ ਲਈ ਲਗਾਤਾਰ ਕਾਰਜ ਕਰਦੇ ਆਏ ਹਨ ਅਤੇ ਲੁਧਿਆਣਾ ਅਤੇ ਪੰਜਾਬ ਵਾਸੀਆਂ ਦੇ ਪੱਖ ਵਿੱਚ ਆਵਾਜ਼ ਚੁੱਕਦੇ ਆ ਰਹੇ ਹਨ। ਸੰਜੀਵ ਅਰੋੜਾ ਦਾ ਲੋਕਾਂ ਨਾਲ ਇੰਨਾ ਜੁੜਾਅ ਅਤੇ ਜਮੀਨੀ ਪੱਧਰ ਤੇ ਇਨ੍ਹਾਂ ਸਰਗਰਮ ਹੋਣਾ ਬਹੁਤ ਹੀ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਸੰਜੀਵ ਅਰੋੜਾ ਪ੍ਰਤੀ ਲੋਕਾਂ ਦੇ ਪਿਆਰ ਅਤੇ ਵਿਸ਼ਵਾਸ ਨੂੰ ਦੇਖਦਿਆਂ ਇਹ ਯਕੀਨ ਹੋ ਗਿਆ ਹੈ ਕਿ ਲੁਧਿਆਣਾ ਪੱਛਮੀ ਦੀ ਜਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਵੱਡੇ ਅੰਤਰ ਨਾਲ ਜਿੱਤ ਹਾਸਲ ਕਰੇਗੀ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਪਣੇ ਤਿੰਨ ਸਾਲਾਂ ਦੇ ਕਾਰਜਕਾਲ ਦੌਰਾਨ ਸੂਬੇ ਵਿੱਚ ਮਿਸਾਲੀ ਕਾਰਜ ਕੀਤੇ ਗਏ ਹਨ। ਸਿਹਤ, ਸਿੱਖਿਆ, ਰੋਜਗਾਰ, ਲੋਕਾਂ ਨੂੰ ਬੁਨਿਆਦੀ ਸਹੂਲਤਾ ਦੇਣ ਸਮੇਤ ਹਰ ਖੇਤਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵੱਡੇ ਪੱਧਰ ਤੇ ਵਿਕਾਸ ਕਾਰਜਾਂ ਦੀ ਹਨੇਰੀ ਲਿਆਂਦੀ ਗਈ ਹੈ।

ਸੂਬਾ ਜਨਰਲ ਸਕੱਤਰ ਨੇ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਨੀਤੀਆਂ ਅਤੇ ਲੋਕ ਭਲਾਈ ਦੇ ਕਾਰਜਾਂ ਬਾਰੇ ਵਿਸਥਾਰ ਨਾਲ ਦੱਸਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਹਰ ਖੇਤਰ ਵਿੱਚ ਬਹੁਤ ਸੁਧਾਰ ਕੀਤੇ ਗਏ ਹਨ। ਲੋਕਾਂ ਨੂੰ 600 ਯੂਨੀਟ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ। ਖੇਤਾਂ ਨੂੰ ਨਹਿਰਾਂ ਦਾ ਪਾਣੀ ਮਿਲ ਰਿਹਾ ਹੈ। ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਜਾਂ ਸਿਫਾਰਸ਼ ਤੋਂ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਸੜਕ ਸੁਰੱਖਿਆ ਫੋਰਸ, ਸਕੂਲ ਆਫ ਐਮੀਨੈਂਸ, ਸਿਹਤ, ਪ੍ਰਸ਼ਾਸਨਿਕ ਸੁਧਾਰ ਸਮੇਤ ਹਰ ਖੇਤਰ ਵਿੱਚ ਕਾਰਜ ਕੀਤੇ ਗਏ ਹਨ। ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਵਿਸ਼ੇਸ਼ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਹੀ ਵਿਕਾਸ ਦੀ ਗੱਲ ਕਰਦੀ ਹੈ ਅਤੇ ਸੂਬੇ ਨੂੰ ਰੰਗਲਾ ਅਤੇ ਖੁਸ਼ਹਾਲ ਪੰਜਾਬ ਬਣਾਉਣ ਲਈ ਲਗਾਤਾਰ ਕਾਰਜ ਕੀਤੇ ਜਾ ਰਹੇ ਹਨ। ਉਨ੍ਹਾਂ ਲੋਕਾਂ ਨੂੰ ਆਮ ਆਦਮੀ ਪਾਰਟੀ ਨੂੰ ਵੋਟਾਂ ਪਾ ਕੇ ਵੱਡੇ ਅੰਤਰ ਨਾਲ ਜਿਤਾਉਣ ਦੀ ਅਪੀਲ ਕੀਤੀ।

Leave a Reply

Your email address will not be published. Required fields are marked *