ਟਾਪਪੰਜਾਬ

ਆਗਾਮੀ ਸੀਜ਼ਨ ਦੌਰਾਨ ਮੰਡੀਆਂ ਵਿੱਚ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਸਮੱਸਿਆ – ਬਰਸਟ

ਚੰਡੀਗੜ੍ਹ – ਪੰਜਾਬ ਦੇ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੰਡੀ ਲੇਬਰ ਰੇਟ ਵਿੱਚ 10 ਫੀਸਦੀ ਵਾਧਾ ਕਰਨ ਦਾ ਆੜ੍ਹਤੀ ਐਸੋਸੀਏਸ਼ਨ, ਪੰਜਾਬ ਵੱਲੋਂ ਸਵਾਗਤ ਕੀਤਾ ਗਿਆ ਹੈ। ਇਸਦੇ ਲਈ ਆੜ੍ਹਤੀ ਐਸੋਸੀਏਸ਼ਨ ਨੇ ਪੰਜਾਬ ਦੇ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਦਾ ਧੰਨਵਾਦ ਕੀਤਾ ਹੈ। ਆੜ੍ਹਤੀ ਐਸੋਸੀਏਸ਼ਨ, ਪੰਜਾਬ ਦੇ ਨੁਮਾਇੰਦਿਆਂ ਵੱਲੋਂ ਅੱਜ ਸ. ਹਰਚੰਦ ਸਿੰਘ ਬਰਸਟ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੰਡੀ ਲੇਬਰ ਰੇਟ ਵਿੱਚ 10 ਫ਼ੀਸਦੀ ਵਾਧਾ ਕਰਨ ਦੀ ਮੰਗ ਪਿਛਲੇ ਲੰਬੇ ਸਮੇਂ ਤੋਂ ਚੱਲੀ ਆ ਰਹੀ ਸੀ, ਜਿਸਨੂੰ ਸ. ਹਰਚੰਦ ਸਿੰਘ ਬਰਸਟ ਦੇ ਯਤਨਾਂ ਸਦਕਾ ਪੂਰਾ ਕਰ ਦਿੱਤਾ ਗਿਆ ਹੈ। ਇਹ ਫੈਸਲਾ ਮੰਡੀ ਮਜ਼ਦੂਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਆਰਥਿਕ ਰਾਹਤ ਦੇਣ ਦੇ ਨਾਲ-ਨਾਲ ਪੰਜਾਬ ਸਰਕਾਰ ਦੀ ਮਜ਼ਦੂਰ ਹਿਤੈਸ਼ੀ ਸੋਚ ਨੂੰ ਦਰਸਾਉਂਦਾ ਹੈ। ਆੜ੍ਹਤੀ ਐਸੋਸੀਏਸ਼ਨ ਦੇ ਆਗੂਆਂ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕੰਮਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅੱਜ ਤੱਕ ਕਦੇ ਵੀ ਮਜ਼ਦੂਰਾਂ ਦੀਆਂ ਮੰਗਾ ਵੱਲ ਧਿਆਨ ਨਹੀਂ ਦਿੱਤਾ ਗਿਆ, ਪਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮਜਦੂਰਾਂ ਦੀ ਭਲਾਈ ਵਿੱਚ ਇਹ ਵੱਡਾ ਫੈਸਲਾ ਲਿਆ ਹੈ। ਪੰਜਾਬ ਸਰਕਾਰ ਵੱਲੋਂ ਸਿੱਖਿਆ, ਸਿਹਤ ਸਮੇਤ ਹਰ ਖੇਤਰ ਵਿੱਚ ਮਿਸਾਲੀ ਕਾਰਜ ਕੀਤੇ ਜਾ ਰਹੇ ਹਨ, ਜੋ ਬਹੁਤ ਹੀ ਸ਼ਲਾਘਾਯੋਗ ਹਨ।

ਇਸ ਦੌਰਾਨ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ। ਸੂਬਾ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਅਤੇ ਪੰਜਾਬ ਦੀ ਤਰੱਕੀ ਨੂੰ ਮੁੱਖ ਰੱਖਦਿਆਂ ਹੋਇਆ ਕਾਰਜ ਕੀਤੇ ਜਾ ਰਹੇ ਹਨ। ਆਗਾਮੀ ਸੀਜ਼ਨ ਦੌਰਾਨ ਸੂਬੇ ਦੀਆਂ ਮੰਡੀਆਂ ਵਿੱਚ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੰਡੀ ਲੇਬਰ ਰੇਟ ਵਿੱਚ ਵਾਧਾ ਕਰਨ ਦਾ ਫੈਸਲਾ ਮਜਦੂਰ ਵਰਗ ਦੀ ਬਿਹਤਰੀ ਨੂੰ ਮੁੱਖ ਰੱਖਦਿਆਂ ਲਿਆ ਗਿਆ ਹੈ, ਕਿਉਂਕਿ ਮਜ਼ਦੂਰ ਵਰਗ ਦੀ ਖੁਸ਼ਹਾਲੀ ਹੀ ਸਾਡੀ ਖੁਸ਼ਹਾਲੀ ਹੈ। ਜ਼ਿਕਰਯੋਗ ਹੈ ਕਿ ਝੋਨੇ ਦਾ ਮੰਡੀ ਲੇਬਰ ਰੇਟ 17.50 ਰੁਪਏ ਤੋਂ ਵਧਾ ਕੇ 19.26 ਰੁਪਏ ਪ੍ਰਤੀ ਬੈਗ (37.5 ਕਿਲੋਗ੍ਰਾਮ) ਕਰ ਦਿੱਤਾ ਗਿਆ ਹੈ, ਜਿਸ ਨਾਲ ਪ੍ਰਤੀ ਬੈਗ 1.76 ਰੁਪਏ ਦਾ ਵਾਧਾ ਹੋਇਆ ਹੈ।

ਇਸ ਮੌਕੇ ਜਸਵਿੰਦਰ ਸਿੰਘ ਰਾਣਾ ਪ੍ਰਧਾਨ ਆੜ੍ਹਤੀ ਐਸੋਸੀਏਸ਼ਨ ਪੰਜਾਬ, ਜਗਤਾਰ ਸਿੰਘ ਚੇਅਰਮੈਨ ਮਾਰਕਿਟ ਕਮੇਟੀ ਖੰਨਾ, ਸਤਵਿੰਦਰ ਸਿੰਘ ਸੈਣੀ ਸੀਨਿਅਰ ਮੀਤ ਪ੍ਰਧਾਨ,  ਨਰੇਸ਼ ਮਿੱਤਲ ਜਨਰਲ ਸਕੱਤਰ ਆੜ੍ਹਤੀ ਐਸੋਸੀਏਸ਼ਨ ਪਟਿਆਲਾ, ਖਰਦਮਨ ਰਾਏ ਗੁਪਤਾ ਕੈਸ਼ੀਅਰ, ਹਰਦੇਵ ਸਿੰਘ ਚੀਫ਼ ਐਡਵਾਈਜਰ, ਦਵਿੰਦਰ ਕੁਮਾਰ ਬੱਗਾ ਮੀਤ ਪ੍ਰਧਾਨ, ਦਰਬਾਰਾ ਸਿੰਘ ਐਡਵਾਈਜ਼ਰ, ਰਣਧੀਰ ਸਿੰਘ ਮਲੀਨਾ ਮੀਤ ਪ੍ਰਧਾਨ, ਵਿਸ਼ਵਕਰਮਾ, ਮਨਦੀਪ ਦੀਪਾ, ਸੰਜੇ ਨਾਗਪਾਲ, ਗਗਨਦੀਪ ਗੋਇਲ, ਦਵਿੰਦਰ ਕੁਮਾਰ, ਰਣਧੀਰ ਸਿੰਘ ਔਜਲਾ, ਭੁਪਿੰਦਰ ਸਿੰਘ ਸੰਧੂ, ਪ੍ਰਦੀਪ ਸਿੰਘ ਸਨੌਰ ਮੰਡੀ, ਸੋਹਨ ਸਿੰਘ, ਧੀਰਜ ਕੁਮਾਰ, ਵਿਨੋਦ ਕੁਮਾਰ ਜਨਰਲ ਸਕੱਤਰ ਆੜ੍ਹਤੀ ਐਸੋਸੀਏਸ਼ਨ ਪੰਜਾਬ ਮੌਜੂਦ ਰਹੇ।

Leave a Reply

Your email address will not be published. Required fields are marked *