ਮਾਨਵਤਾ ਫਾਊਂਡੇਸ਼ਨ ਵੱਲੋਂ ਔਰਤਾਂ ਦੀ ਭਲਾਈ ਲਈ ਕੀਤੇ ਕਾਰਜ ਸ਼ਲਾਘਾ ਯੋਗ:- ਜ਼ਿਲ੍ਹਾ ਅਤੇ ਸੈਸ਼ਨ ਜੱਜ
ਮਾਨਵਤਾ ਦੀ ਭਲਾਈ ਨੂੰ ਸਮਰਪਿਤ ਔਰਤਾਂ ਅਤੇ ਬੱਚਿਆਂ ਦੀ ਸੇਵਾ ਸੰਭਾਲ ਅਤੇ ਉਨਾਂ ਨੂੰ ਆਤਮ ਨਿਰਭਰ ਬਣਾਉਣ
ਲਈ ਇਥੋਂ ਦੀ ਨਾਮਵਰ ਸੰਸਥਾ ਮਾਨਵਤਾ ਫਾਊਂਡੇਸ਼ਨ ਅਤੇ ਸੋਸਵਾ ਪੰਜਾਬ ਚੰਡੀਗੜ੍ਹ ਦੇ ਸਹਿਯੋਗ ਨਾਲ ਸੰਸਥਾ ਦੇ
ਚੇਅਰਮੈਨ ਡਾ.ਨਰੇਸ਼ ਪਰੂਥੀ ਦੀ ਅਗਵਾਈ ਹੇਠ ਗਰੀਬ ਲੋੜਵੰਦ ਔਰਤਾਂ ਅਤੇ ਵਿਧਵਾਵਾਂ ਨੂੰ ਸਿਲਾਈ ਅਤੇ ਕਢਾਈ
ਕੋਰਸ ਪੂਰਾ ਹੋਣ ਉਪਰੰਤ ਮਸ਼ੀਨ ਵੰਡ ਸਮਾਰੋj ਕਰਵਾਇਆ ਗਿਆ। ਇਸ ਮੌਕੇ ਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਰਾਜ ਕੁਮਾਰ
ਜੀ ਅਤੇ ਸ੍ਰੀ ਹਿਮਾਂਸ਼ੂ ਅਰੋੜਾ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੁੱਖ ਮਹਿਮਾਨ ਦੇ ਤੌਰ ਤੇ ਆਏ। ਇਸ ਮੌਕੇ ਤੇ
ਸੰਬੋਧਨ ਕਰਦਿਆਂ ਹੋਇਆਂ ਡਾ. ਨਰੇਸ਼ ਪਰੂਥੀ ਜੀ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਮਾਨਵਤਾ
ਫਾਊਂਡੇਸ਼ਨ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਜਾਣਕਾਰੀ ਦਿੱਤੀ। ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਰਾਜ ਕੁਮਾਰ ਜੀ ਨੇ ਸੰਬੋਧਨ
ਕਰਦਿਆਂ ਹੋਇਆ ਕਿਹਾ ਕਿ ਸਮਾਜ ਦੀ ਤਰੱਕੀ ਲਈ ਔਰਤਾਂ ਦਾ ਆਤਮ ਨਿਰਭਰ ਹੋਣਾ ਬਹੁਤ ਜਰੂਰੀ ਹੈ ਅਤੇ ਮਾਨਵਤਾ
ਫਾਊਂਡੇਸ਼ਨ ਵੱਲੋਂ ਦਿੱਤੇ ਗਏ ਕੰਮਾਂ ਦੀ ਸ਼ਲਾਘਾ ਕੀਤੀ। ਸ੍ਰੀ ਹਿਮਾਂਸ਼ੂ ਅਰੋੜਾ ਜੀ ਨੇ ਘਰੇਲੂ ਔਰਤਾਂ ਤੇ ਹੁੰਦੇ ਅੱਤਿਆਚਾਰ
ਘਰੇਲੂ ਹਿੰਸਾ ਦੇ ਕਾਨੂੰਨਾਂ ਬਾਰੇ ਜਾਣਕਾਰੀ ਦਿੱਤੀ, ਹਰਿਮੰਦਰ ਸਿੰਘ ਮਾਣ ਇੰਚਾਰਜ ਜ਼ਿਲ੍ਹਾ ਪੁਲਿਸ ਅਵੇਅਰਨੈਸ ਸੈਲ ਵੱਲੋਂ
ਇਸ ਮੌਕੇ ਤੇ ਟਰੈਫਿਕ ਨਿਯਮਾਂ ਬਾਰੇ ਜਾਣਕਾਰੀ ਦਿੱਤੀ ਗਈ। ਸਿਹਤ ਵਿਭਾਗ ਦੇ ਨੁਮਾਇੰਦੇ ਸ੍ਰੀ ਭਗਵਾਨ ਦਾਸ ਵੱਲੋਂ
ਗਰਭਵਤੀ ਔਰਤਾਂ ਨੂੰ ਮਿਲਣ ਵਾਲੀ ਸਰਕਾਰੀ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਸਾਂਝ ਕੇਂਦਰ
ਇੰਚਾਰਜ ਸੁਖਵਿੰਦਰ ਸਿੰਘ ਨੇ ਸਾਂਝ ਕੇਂਦਰ ਤੋ ਮਿਲਣ ਵਾਲੀਆਂ ਸੁਵਿਧਾਵਾਂ ਬਾਰੇ ਜਾਣਕਾਰੀ ਦਿੱਤੀ। ਪ੍ਰੋਗਰਾਮ ਦੇ ਅਖੀਰ
ਵਿੱਚ ਆਏ ਹੋਏ ਮਹਿਮਾਨਾਂ ਵੱਲੋਂ ਸਿਲਾਈ ਕੜਾਈ ਕੋਰਸ ਦਾ ਛੇਵਾਂ ਬੈਚ ਪੂਰਾ ਕਰ ਚੁੱਕੀਆਂ ਲੜਕੀਆਂ ਨੂੰ ਮਸ਼ੀਨਾਂ
ਵੰਡੀਆਂ ਗਈਆਂ ਅਤੇ ਬਜ਼ੁਰਗਾਂ ਅਤੇ ਬਿਮਾਰਾਂ ਦੀ ਘਰ ਵਿੱਚ ਸੇਵਾ ਸੰਭਾਲ ਲਈ ਹੋਮ ਕੇਅਰ ਕੋਰਸ ਪੂਰਾ ਕਰ ਚੁੱਕੇ
ਲੜਕੀਆਂ ਨੂੰ ਸਰਟੀਫਿਕੇਟ ਵੰਡੇ ਗਏ।