ਫ਼ੁਟਕਲ

ਮੋਰਿੰਡਾ: ਮਾਮੂਲੀ ਤਕਰਾਰ ਤੋਂ ਬਾਅਦ ਚਚੇਰੇ ਭਰਾਵਾਂ ਨੇ ਹੀ ਕੀਤਾ ਨੌਜਵਾਨ ਦਾ ਕਤਲ

ਮੋਰਿੰਡਾ: ਬੀਤੀ ਦੇਰ ਰਾਤ ਸਰਕਾਰੀ ਹਸਪਤਾਲ ਮੋਰਿੰਡਾ ਦੇ ਨੇੜਲੇ ਰੇਲਵੇ ਫਾਟਕ ਦੇ ਨੇੜੇ ਇਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਸਤਨਾਮ ਸਿੰਘ ਵਜੋਂ ਹੋਈ ਹੈ। ਇਸ ਸੰਬੰਧੀ ਮੋਰਿੰਡਾ ਪੁਲਿਸ ਵਲੋਂ ਤਿੰਨ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿਤੀ ਗਈ ਹੈ।

ਥਾਣਾ ਮੁਖੀ ਸੁਨੀਲ ਕੁਮਾਰ ਨੇ ਦਸਿਆ ਕਿ ਮ੍ਰਿਤਕ ਦੇ ਪਿਤਾ ਕਰਮਜੀਤ ਸਿੰਘ ਨੇ ਪੁਲਿਸ ਕੋਲ ਦਰਜ ਕਰਵਾਏ ਬਿਆਨ ਵਿਚ ਕਿਹਾ ਹੈ ਕਿ ਉਸਦੇ ਪੁੱਤਰ ਸਤਨਾਮ ਸਿੰਘ ਉਰਫ ਸੱਤੂ ਨਾਲ ਜਸਪ੍ਰੀਤ ਸਿੰਘ ਉਰਫ ਸਨੀ ਦੀ ਕਿਸੇ ਗੱਲ ਨੂੰ ਲੈ ਕੇ ਕਹਾ ਸੁਣੀ ਹੋ ਗਈ। ਜਿਸ ‘ਤੇ ਜਸਪ੍ਰੀਤ ਉਰਫ਼ ਸੰਨੀ, ਲਖਵਿੰਦਰ ਸਿੰਘ ਉਰਫ ਲੱਖੀ ਅਤੇ ਉਹਨਾਂ ਦੇ ਪਿਤਾ ਬਲਜਿੰਦਰ ਸਿੰਘ ਨੇ ਸਤਨਾਮ ‘ਤੇ ਹਮਲਾ ਕਰਕੇ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿਤਾ।

ਉਹਨਾਂ ਦੱਸਿਆ ਕਿ ਜ਼ਖ਼ਮੀ ਸਤਨਾਮ ਸਿੰਘ ਨੂੰ ਸਰਕਾਰੀ ਹਸਪਤਾਲ ਵਿਖੇ ਲਿਜਾਇਆ ਗਿਆ ਜਿਥੇ ਡਾਕਟਰਾਂ ਨੇ ਮ੍ਰਿਤਕ ਘੋਸ਼ਿਤ ਕਰ ਦਿਤਾ। ਐਸ ਐਚ ਓ ਇੰਸਪੈਕਟਰ ਸੁਨੀਲ ਕੁਮਾਰ ਨੇ ਦੱਸਿਆ ਕਿ ਪਿਤਾ ਕਰਮਜੀਤ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਤਿੰਨ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਸ ਖ਼ਬਰ ਬਾਰੇ ਕੁਮੈਂਟ ਕਰੋ-