ਫ਼ੁਟਕਲ

ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਵਿਦਿਆਰਥੀਆਂ ਲਈ ਮੋਟੀਵੇਸ਼ਨਲ ਅਤੇ ਕਰੀਅਰ ਕਾਉਂਸਲਿੰਗ ਸਬੰਧੀ ਕਰਵਾਏ ਜਾਣਗੇ ਐਜੂਸੇਟ ‘ਤੇ ਲੈਕਚਰ

ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਅਤੇ ਕਰੀਅਰ ਕਾਉਂਸਲਿੰਗ ਦੇ ਵਿਸ਼ਿਆਂ ‘ਤੇ ਜਾਣਕਾਰੀ ਦੇਣ ਲਈ ਵਿਸ਼ੇਸ਼ ਲੈਕਚਰ ਕਰਵਾਏ ਜਾਣਗੇ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਕੂਲ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦਸਿਆ ਕਿ ਵਿਭਾਗ ਵਲੋਂ ਪੰਜਾਬ ਦੇ ਸੈਕੰਡਰੀ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਲਈ ਐਜੂਸੈਟ ‘ਤੇ 35 ਮਿੰਟ ਦਾ ਲਾਈਵ ਲੈਕਚਰ 7 ਅਗਸਤ, 2023 ਨੂੰ ਸਵੇਰੇ 10.20 ਵਜੇ ਪ੍ਰਸਾਰਿਤ ਕੀਤਾ ਜਾਵੇਗਾ।

ਡਾਇਰੈਕਟਰ ਜਨਰਲ ਸਕੂਲ ਸਿੱਖਿਆ, ਵਿਨੈ ਬੁਬਲਾਨੀ ਨੇ ਦਸਿਆ ਕਿ ਸੂਬੇ ਦੇ ਸਾਰੇ ਸੈਕੰਡਰੀ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵੱਖ-ਵੱਖ ਵਿਸ਼ਿਆਂ ਬਾਰੇ ਜਾਣਕਾਰੀ ਦੇਣ ਲਈ, ਐਜੂਸੈਟ ਜ਼ਰੀਏ  ਲਾਈਵ ਪ੍ਰੇਰਣਾਤਮਕ ਲੈਕਚਰ ਟੈਲੀਕਾਸਟ ਕੀਤੇ ਜਾਣਗੇ। ਇਨ੍ਹਾਂ ਲੈਕਚਰਾਂ ਦਾ ਉਦੇਸ਼ ਕਰੀਅਰ ਸਬੰਧੀ ਸਿੱਖਿਆ ਪ੍ਰਦਾਨ ਕਰਨਾ ਅਤੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨਾ ਹੈ।

ਖੇਡ ਵਿਭਾਗ ਦੇ ਸਹਿਯੋਗ ਨਾਲ, ਪੰਜਾਬ ਸਰਕਾਰ ਵਲੋਂ ਸੂਬੇ ਦੇ ਸਾਰੇ ਸੀਨੀਅਰ ਸੈਕੰਡਰੀ ਸਕੂਲਾਂ ਦੇ 11ਵੀਂ ਜਮਾਤ ਦੇ ਵਿਦਿਆਰਥੀਆਂ ਲਈ 7 ਅਗਸਤ, 2023 ਨੂੰ “ਖੇਡਾਂ ਦੀ ਮਹੱਤਤਾ ਅਤੇ ਨੌਕਰੀਆਂ ਦੇ ਮੌਕੇ” ਵਿਸ਼ੇ ‘ਤੇ ਲਾਈਵ ਲੈਕਚਰ ਪ੍ਰਸਾਰਿਤ ਕੀਤਾ ਜਾਵੇਗਾ।

ਇਨ੍ਹਾਂ ਲੈਕਚਰਾਂ ਨੂੰ ਰਿਕਾਰਡ ਵੀ ਕੀਤਾ ਜਾਵੇਗਾ ਜੋ ਕਿ ਬਾਅਦ ਵਿਚ ਅਪਲੋਡ ਵੀ ਕੀਤਾ ਜਾਵੇਗਾ, ਤਾਂ ਜੋ ਵਿਦਿਆਰਥੀ ਕਿਸੇ ਵੀ ਸਮੇਂ  ਇਹ ਲੈਕਚਰ ਦੁਬਾਰਾ ਦੇਖ ਸਕਣ।  ਸਿੱਖਿਆ ਵਿਭਾਗ ਦੇ ਡਾ. ਸ਼ਰੂਤੀ ਸ਼ੁਕਲਾ (ਪੀਈਐਸ ਕਾਡਰ ਅਕਾਦਮੀਸ਼ੀਅਨ) ਅਤੇ ਮਨਦੀਪ (ਜਿਮਨਾਸਟਿਕ ਕੋਚ) ਇਸ ਪ੍ਰੋਗਰਾਮ ਨੂੰ ਲਾਈਵ ਪ੍ਰਸਾਰਿਤ ਕਰਨਗੇ ਅਤੇ ਉਹ ਵਿਦਿਆਰਥੀਆਂ ਨੂੰ ਖੇਡਾਂ ਨਾਲ ਸਬੰਧਤ ਸਾਰੀਆਂ ਨੀਤੀਆਂ, ਸਹੂਲਤਾਂ ਅਤੇ ਨੌਕਰੀ ਹਾਸਲ ਕਰਨ ਸਬੰਧੀ ਵੀ ਲੋੜੀਂਦੀ ਸਿੱਖਿਆ ਦਿਤੀ ਜਾਵੇਗੀ।

 

ਇਸ ਖ਼ਬਰ ਬਾਰੇ ਕੁਮੈਂਟ ਕਰੋ-