ਫ਼ੁਟਕਲ

ਅਮਰੀਕਾ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ

ਬਲਾਚੌਰ:  ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੀ ਹੋ ਰਹੀਆਂ ਮੌਤਾਂ ਦਾ ਸਿਲਸਿਲਾ ਜਾਰੀ ਹੈ। ਹਰੇਕ ਸਾਲ ਬਹੁਤ ਵੱਡੀ ਗਿਣਤੀ ਵਿਚ ਨੌਜਵਾਨ ਵਿਦੇਸ਼ਾਂ ਵਿਚ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਜਾਂਦੇ ਹਨ। ਜ਼ਿਆਦਾਤਰ ਨੌਜਵਾਨ ਕੈਨੇਡਾ, ਅਮਰੀਕਾ, ਆਸਟ੍ਰੇਲੀਆ ਵਰਗੇ ਦੇਸ਼ਾਂ ਵਿਚ ਆਪਣਾ ਉਜਵਲ ਭਵਿੱਖ ਬਣਾਉਣ ਲਈ ਜਾਂਦੇ ਹਨ ਪਰ ਉਥੇ ਉਨ੍ਹਾਂ ਕੀ ਹੋਣ ਇਹ ਕਿਸੇ ਨੂੰ ਨਹੀਂ ਪਤਾ ਹੁੰਦਾ।

ਅਜਿਹੀ ਹੀ ਮੰਦਭਾਗੀ ਖਬਰ ਅਮਰੀਕਾ ਤੋਂ ਸਾਹਮਣੇ ਆਈ ਹੈ। ਇਥੇ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਰਕੇ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਹਰਪ੍ਰੀਤ ਸਿੰਘ ਵਾਸੀ ਬਲਾਚੌਰ ਦੇ ਬਲਾਕ ਦੇ ਕਸਬਾ ਮਜਾਰੀ ਵਜੋਂ ਹੋਈ ਹੈ।

ਮਿਲੀ ਜਾਣਕਾਰੀ ਮੁਤਾਬਕ ਹਰਪ੍ਰੀਤ ਸਿੰਘ (35) ਦੀ ਅਮਰੀਕਾ ਦੇ ਸ਼ਹਿਰ ਬਲੇਜੋ ਵਿਖੇ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਮ੍ਰਿਤਕ ਅਜੇ ਇਸੇ ਸਾਲ 25 ਜੂਨ ਨੂੰ ਛੁੱਟੀ ਕੱਟ ਕੇ ਵਾਪਸ ਅਮਰੀਕਾ ਗਿਆ ਸੀ। ਮ੍ਰਿਤਕ ਪਿੱਛੇ ਪਤਨੀ ਅਤੇ ਪਰਿਵਾਰ ਨੂੰ ਛੱਡ ਗਿਆ ਹੈ।

ਇਸ ਖ਼ਬਰ ਬਾਰੇ ਕੁਮੈਂਟ ਕਰੋ-