ਤਰਨਤਾਰਨ: ASI ਪਿਤਾ ਦੀ ਸਰਵਿਸ ਰਿਵਾਲਵਰ ‘ਚੋਂ ਅਚਾਨਕ ਗੋਲੀ ਚੱਲਣ ਨਾਲ ਇਕਲੌਤੇ ਪੁੱਤ ਦੀ ਹੋਈ ਮੌਤ
ਤਰਨਤਾਰਨ: ਤਰਨਤਾਰਨ ‘ਚ ਪੰਜਾਬ ਪੁਲਿਸ ‘ਚ ਤਾਇਨਾਤ ਏਐਸਆਈ ਭੁਪਿੰਦਰ ਸਿੰਘ ਦੀ ਸਰਵਿਸ ਰਿਵਾਲਵਰ ਤੋਂ ਅਚਾਨਕ ਗੋਲੀ ਚੱਲਣ ਕਾਰਨ ਉਸ ਦੇ ਜਵਾਨ ਪੁੱਤ ਦੀ ਮੌਤ ਹੋ ਗਈ ਹੈ।
ਮਿਲੀ ਜਾਣਕਾਰੀ ਮੁਤਾਬਕ ਥਾਣੇਦਾਰ ਭੁਪਿੰਦਰ ਸਿੰਘ ਡਿਊਟੀ ‘ਤੇ ਜਾਣ ਲਈ ਤਿਆਰ ਹੋ ਰਿਹਾ ਸੀ, ਇਸ ਦੌਰਾਨ ਉਸ ਦਾ ਰਿਵਾਲਵਰ ਹੇਠਾਂ ਡਿੱਗ ਗਿਆ ਅਤੇ ਅਚਾਨਕ ਗੋਲੀ ਚੱਲ ਗਈ।
ਗੋਲੀ ਉਸੇ ਕਮਰੇ ਵਿਚ ਬੈੱਡ ਉਤੇ ਬੈਠੇ ਉਸ ਦੇ ਪੁੱਤਰ ਦੇ ਵੱਜ ਗਈ। ਜਿਸ ਕਾਰਨ ਉਸ ਦੀ ਮੌਕੇ ‘ਤੇ ਮੌਤ ਹੋ ਗਈ। ਦੱਸ ਦਈਏ ਕਿ 22 ਸਾਲਾ ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਮ੍ਰਿਤਕ ਨੌਜਵਾਨ ਦੀ ਪਛਾਣ ਸਨਮਦੀਪ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿਤੀ ਹੈ। ਘਟਨਾ ਤੋਂ ਬਾਅਦ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ।