ਪੰਜਾਬਫੀਚਰਜ਼ ਪੰਜਾਬ ਸਰਕਾਰ ਵੱਲੋਂ ਡਿਪਟੀ ਕਮਿਸ਼ਨਰਾਂ ਸਣੇ ਵੱਡੇ ਪੱਧਰ ‘ਤੇ ਤਬਾਦਲੇ, ਪੜ੍ਹੋ ਕਿਹੜੇ ਅਧਿਕਾਰੀ ਹੋਏ ਤਬਦੀਲ Editorial Desk 09/08/2023 0 Comments ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ ‘ਚ ਫੇਰਬਦਲ ਦਾ ਦੌਰ ਲਗਾਤਾਰ ਜਾਰੀ ਹੈ। ਇਸ ਦੇ ਮੱਦੇਨਜ਼ਰ ਸੂਬਾ ਸਰਕਾਰ ਵੱਲੋਂ ਹੁਣ ਪੁਲਸ ਵਿਭਾਗ ‘ਚ ਵੱਡਾ ਫੇਰਬਦਲ ਕੀਤਾ ਗਿਆ ਹੈ। ਇਸ ਦਰਮਿਆਨ ਆਈ. ਏ. ਐੱਸ. ਅਤੇ ਪੀ. ਸੀ. ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਸ ਦੇ ਨਾਲ ਹੀ 2 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਦੇ ਵੀ ਤਬਾਦਲੇ ਕੀਤੇ ਗਏ ਹਨ। ਇਨ੍ਹਾਂ ‘ਚ ਮਾਲੇਰਕੋਟਲਾ ਦੇ ਡਿਪਟੀ ਕਮਿਸ਼ਨਰ ਸਨਿਆਮ ਅਗਰਵਾਲ ਅਤੇ ਮਾਨਸਾ ਦੇ ਡਿਪਟੀ ਕਮਿਸ਼ਨਰ ਰਿਸ਼ੀ ਪਾਲ ਸਿੰਘ ਸ਼ਾਮਲ ਹਨ। ਜਿਨ੍ਹਾਂ ਬਾਕੀ ਅਧਿਕਾਰੀਆਂ ਨੂੰ ਤਬਦੀਲ ਕੀਤਾ ਗਿਆ ਹੈ, ਉਨ੍ਹਾਂ ਦੀ ਪੂਰੀ ਸੂਚੀ ਇਸ ਤਰ੍ਹਾਂ ਹੈ-