1984 ਸਿੱਖ ਨਸਲਕੁਸ਼ੀ ਮਾਮਲਾ: ਜਗਦੀਸ਼ ਟਾਈਟਲਰ ਨੂੰ ਅਦਾਲਤ ਨੇ ਫਿਰ ਦਿਤੀ ਰਾਹਤ
ਨਵੀਂ ਦਿੱਲੀ: 1984 ਸਿੱਖ ਨਸਲਕੁਸ਼ੀ ਮਾਮਲੇ ਵਿਚ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਨੂੰ ਅਦਾਲਤੀ ਸੁਣਵਾਈ ਦੌਰਾਨ ਵੀਡੀਉ ਕਾਨਫਰੰਸਿੰਗ ਰਾਹੀਂ ਪੇਸ਼ ਹੋਣ ਦੀ ਇਜਾਜ਼ਤ ਦੇ ਦਿਤੀ ਹੈ। ਟਾਈਟਲਰ ਦੇ ਵਕੀਲ ਨੇ ਉਸ ਦੀ ਸੁਰੱਖਿਆ ਦੇ ਮੱਦੇਨਜ਼ਰ ਵੀਡੀਉ ਕਾਨਫਰੰਸਿੰਗ ਰਾਹੀਂ ਉਸ ਦੀ ਪੇਸ਼ੀ ਲਈ ਅਰਜ਼ੀ ਦਾਇਰ ਕੀਤੀ ਸੀ।
ਦੱਸ ਦੇਈਏ ਕਿ ਅਦਾਲਤ ਨੇ ਕਾਂਗਰਸ ਆਗੂ ਨੂੰ ਅਗਾਊਂ ਜ਼ਮਾਨਤ ਦੇ ਦਿਤੀ ਹੈ। ਅਦਾਲਤ ਨੇ ਟਾਈਟਲਰ ਨੂੰ ਸਬੂਤਾਂ ਨਾਲ ਛੇੜਛਾੜ ਨਾ ਕਰਨ ਜਾਂ ਉਹਨਾਂ ਦੀ ਇਜਾਜ਼ਤ ਤੋਂ ਬਿਨਾਂ ਦੇਸ਼ ਨਾ ਛੱਡਣ ਦਾ ਨਿਰਦੇਸ਼ ਵੀ ਦਿਤਾ ਹੈ। ਮਾਮਲੇ ਦੀ ਅਗਲੀ ਸੁਣਵਾਈ ਭਲਕੇ 11 ਅਗੱਸਤ ਨੂੰ ਹੋਵੇਗੀ।