ਫੀਚਰਜ਼ਫ਼ੁਟਕਲ

ਆਦਤ ਮੁਤਾਬਕ ਸੱਤਾ ਤੋਂ ਦੂਰ ਹੋ ਕੇ ਬਾਦਲ ਦਲ ਪੰਥ-ਪੰਥ ਕੂਕਣ ਲੱਗਾ

ਨਵੀਂ ਦਿੱਲੀ: ਲੋਕ ਸਭਾ ਵਿਚ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਨੂੰ ਸਵਾਲ ਕੀਤਾ। ਦਰਅਸਲ ਗ੍ਰਹਿ ਮੰਤਰੀ ਸਦਨ ਨੂੰ ਕ੍ਰਿਮੀਨਲ ਪ੍ਰੋਸੀਜ਼ਰ ਕੋਡ ਦੀ ਥਾਂ ’ਤੇ ਲਿਆਂਦੇ ਜਾ ਰਹੇ ਕਾਨੂੰਨ ਸਬੰਧੀ ਜਾਣਕਾਰੀ ਦੇ ਰਹੇ ਸਨ, ਇਸ ਤੋਂ ਬਾਅਦ ਹਰਸਿਮਰਤ ਕੌਰ ਬਾਦਲ ਨੇ ਪੁੱਛਿਆ ਕਿ ਕੀ ਇਸ ਕਾਨੂੰਨ ਵਿਚ ਸਜ਼ਾ ਪੂਰੀ ਹੋਣ ਤੋਂ ਬਾਅਦ ਵੀ 30 ਸਾਲ ਤੋਂ ਜੇਲ੍ਹਾਂ ਵਿਚ ਬੰਦ ਸਿੱਖਾਂ ਨੂੰ ਲੈ ਕੇ ਕੋਈ ਵਿਵਸਥਾ ਕੀਤੀ ਗਈ ਹੈ?

ਇਸ ਦੇ ਜਵਾਬ ਵਿਚ ਗ੍ਰਹਿ ਮੰਤਰੀ ਨੇ ਕਿਹਾ ਕਿ ਗੁਨਾਹ ਦੇ ਆਧਾਰ ’ਤੇ ਵਿਅਕਤੀ ਨੂੰ ਮੁਆਫ਼ੀ ਦੇਣ ਦੀ ਵਿਵਸਥਾ ਕੀਤੀ ਗਈ ਹੈ। ਇਸ ਦੇ ਨਾਲ ਹੀ ਹਰਸਿਮਰਤ ਕੌਰ ਨੇ ਕਿਹਾ ਕਿ ਜ਼ਮੀਨੀ ਹਾਲਾਤ ਇਹ ਹਨ ਕਿ ਘਰ-ਘਰ ਵਿਚ ਨਸ਼ੇ ਪਹੁੰਚ ਗਏ ਹਨ, ਜੇਕਰ ਕੋਈ ਕਿਸੇ ਨੂੰ ਜਾਣਕਾਰੀ ਵੀ ਦਿੰਦਾ ਹੈ ਤਾਂ ਵੀ ਕੋਈ ਕਾਰਵਾਈ ਨਹੀਂ ਹੁੰਦੀ।

ਇਸ ਖ਼ਬਰ ਬਾਰੇ ਕੁਮੈਂਟ ਕਰੋ-