ਟਾਪ ਨਿਊਜ਼ਦੇਸ਼-ਵਿਦੇਸ਼

ਅਨਵਰ-ਉਲ-ਹੱਕ ਹੋਣਗੇ ਪਾਕਿਸਤਾਨ ਦੇ 8ਵੇਂ ਕਾਰਜਕਾਰੀ ਪ੍ਰਧਾਨ ਮੰਤਰੀ

ਇਸਲਾਮਾਬਾਦ: ਅਨਵਰ-ਉਲ-ਹੱਕ ਕੱਕੜ ਨੂੰ ਪਾਕਿਸਤਾਨ ਵਿਚ ਕੇਅਰਟੇਕਰ ਪ੍ਰਧਾਨ ਮੰਤਰੀ ਚੁਣਿਆ ਗਿਆ ਹੈ। ਸਾਬਕਾ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਅਤੇ ਨੈਸ਼ਨਲ ਅਸੈਂਬਲੀ ‘ਚ ਵਿਰੋਧੀ ਧਿਰ ਦੇ ਨੇਤਾ ਰਾਜਾ ਰਿਆਜ਼ ਨੇ ਬਲੋਚਿਸਤਾਨ ਤੋਂ ਅਨਵਰ-ਉਲ-ਹੱਕ ਕੱਕੜ ਦੇ ਨਾਂ ‘ਤੇ ਸਹਿਮਤੀ ਜਤਾਈ ਹੈ। ਮੀਡੀਆ ਰਿਪੋਰਟਾਂ ਮੁਤਾਬਕ ਉਨ੍ਹਾਂ ਦੇ ਅੱਜ (ਸ਼ਨੀਵਾਰ) ਨੂੰ ਸਹੁੰ ਚੁੱਕਣ ਦੀ ਸੰਭਾਵਨਾ ਹੈ।

ਦੱਸ ਦੇਈਏ ਕਿ 9 ਅਗਸਤ ਨੂੰ ਸੰਸਦ ਭੰਗ ਹੋਣ ਦੇ ਨਾਲ ਹੀ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਦਾ ਕਾਰਜਕਾਲ ਵੀ ਖ਼ਤਮ ਹੋ ਗਿਆ ਸੀ। ਅਜਿਹੇ ‘ਚ ਅੱਜ ਕਾਰਜਕਾਰੀ ਪ੍ਰਧਾਨ ਮੰਤਰੀ ਦੀ ਚੋਣ ਦੀ ਆਖਰੀ ਤਰੀਕ ਸੀ। ਇਸ ਤੋਂ ਪਹਿਲਾਂ ਪਾਕਿਸਤਾਨ ਦੇ ਰਾਸ਼ਟਰਪਤੀ ਆਰਿਫ ਅਲਵੀ ਨੇ ਸ਼ਾਹਬਾਜ਼ ਸ਼ਰੀਫ ਨੂੰ ਪੱਤਰ ਲਿਖ ਕੇ ਜਲਦੀ ਤੋਂ ਜਲਦੀ ਨਵਾਂ ਕਾਰਜਕਾਰੀ ਪ੍ਰਧਾਨ ਮੰਤਰੀ ਨਿਯੁਕਤ ਕਰਨ ਲਈ ਕਿਹਾ ਸੀ, ਜਿਸ ‘ਤੇ ਸ਼ਾਹਬਾਜ਼ ਸ਼ਰੀਫ ਨੇ ਵੀ ਕੁਝ ਨਾਰਾਜ਼ਗੀ ਦਿਖਾਈ ਸੀ।

ਇਸ ਖ਼ਬਰ ਬਾਰੇ ਕੁਮੈਂਟ ਕਰੋ-