ਦੇਸ਼-ਵਿਦੇਸ਼

ਇਟਲੀ ‘ਚ ਕੰਮ ਕਰਦੇ ਸਮੇਂ ਤੀਜੀ ਮੰਜ਼ਿਲ ਤੋਂ ਡਿੱਗਣ ਕਾਰਨ ਪੰਜਾਬੀ ਦੀ ਹੋਈ ਮੌਤ

ਮਾਛੀਵਾੜਾ ਸਾਹਿਬ: ਮਾਛੀਵਾੜਾ ਇਲਾਕੇ ‘ਚ ਪਿੰਡ ਲੁਬਾਣਗੜ੍ਹ ਦੇ ਨੌਜਵਾਨ ਦੀ ਇਟਲੀ ਵਿਚ ਮੌਤ ਹੋ ਗਈ ਹੈ। ਮ੍ਰਿਤਕ ਦੀ ਪਹਿਚਾਣ ਅਵਤਾਰ ਸਿੰਘ (40) ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਵਤਾਰ ਸਿੰਘ ਇਟਲੀ ਦੇ ਜ਼ਿਲ੍ਹਾ ਮੈਂਟੂਆ ਵਿਖੇ ਆਪਣੀ ਪਤਨੀ ਤੇ ਬੱਚੇ ਸਮੇਤ ਰਹਿ ਰਿਹਾ ਸੀ ਅਤੇ ਉਹ ਉੱਥੇ ਇਮਾਰਤਾਂ ਦੀ ਕੰਸਟ੍ਰੱਕਸ਼ਨ ਦਾ ਕੰਮ ਕਰਦਾ ਸੀ। ਇਸੇ ਦੌਰਾਨ ਇਮਾਰਤ ਦੀ ਉਸਾਰੀ ਦੌਰਾਨ ਉਸ ਦਾ ਤੀਜੀ ਮੰਜ਼ਿਲ ਤੋਂ ਪੈਰ ਫ਼ਿਸਲ ਗਿਆ ਅਤੇ ਉਹ ਜ਼ਮੀਨ ’ਤੇ ਆ ਡਿੱਗਿਆ, ਜਿਸ ਕਾਰਨ ਉਸਦੀ ਮੌਤ ਹੋ ਗਈ।

ਪੁੱਤ ਦੀ ਮੌਤ ਦੀ ਖਬਰ ਮਿਲਣ ਤੋਂ  ਬਾਅਦ ਮਾਪਿਆਂ ਦਾ ਰੋ-ਰੋ ਬੁਰਾ ਹਾਲ ਹੈ। ਮ੍ਰਿਤਕ ਨੌਜਵਾਨ ਦੇ ਪਿਤਾ ਬਹਾਦਰ ਸਿੰਘ ਪਿੰਡ ‘ਚ ਖੇਤੀਬਾੜੀ ਕਰਦੇ ਹਨ ਅਤੇ ਅਵਤਾਰ ਸਿੰਘ ਉਨ੍ਹਾਂ ਦਾ ਇਕਲੌਤਾ ਪੁੱਤਰ ਸੀ, ਜੋ ਕਿ ਰੁਜ਼ਗਾਰ ਲਈ ਇਟਲੀ ਗਿਆ ਹੋਇਆ ਸੀ।

ਇਸ ਖ਼ਬਰ ਬਾਰੇ ਕੁਮੈਂਟ ਕਰੋ-