ਨਵੇਂ ਸੰਸਦ ਭਵਨ ’ਚ ਹੋ ਸਕਦਾ ਹੈ ਬਜਟ ਸੈਸ਼ਨ ਦਾ ਦੂਜਾ ਗੇੜ

ਨਵੀਂ ਦਿੱਲੀ: ਸੰਸਦ ਦੀ ਨਵੀਂ ਇਮਾਰਤ ਦਾ ਉਦਘਾਟਨ ਅਗਲੇ ਸਾਲ ਮਾਰਚ ਵਿਚ ਹੋ ਸਕਦਾ ਹੈ, ਜਦੋਂ ਬਜਟ ਸੈਸ਼ਨ ਦੇ ਦੂਜੇ ਪੜਾਅ ਦੀ ਬੈਠਕ ਬੁਲਾਈ ਜਾਂਦੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਨਵੇਂ ਸੰਸਦ ਭਵਨ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ ਅਤੇ ਆਉਣ ਵਾਲੇ ਫਰਵਰੀ ਮਹੀਨੇ ਤੱਕ ਇਸ ਦੇ ਮੁਕੰਮਲ ਹੋਣ ਦੀ ਸੰਭਾਵਨਾ ਹੈ। ਸੂਤਰਾਂ ਦਾ ਕਹਿਣਾ ਹੈ ਕਿ ਬਜਟ ਸੈਸ਼ਨ ਦਾ ਦੂਜਾ ਪੜਾਅ ਨਵੇਂ ਸੰਸਦ ਭਵਨ ਵਿੱਚ ਹੋ ਸਕਦਾ ਹੈ। ਬਜਟ ਸੈਸ਼ਨ ਦੋ ਪੜਾਵਾਂ ਵਿੱਚ ਬੁਲਾਇਆ ਜਾਂਦਾ ਹੈ। ਪਹਿਲਾ ਪੜਾਅ ਆਮ ਤੌਰ ‘ਤੇ 30 ਜਾਂ 31 ਜਨਵਰੀ ਨੂੰ ਸ਼ੁਰੂ ਹੁੰਦਾ ਹੈ, ਜਿਸ ਦੌਰਾਨ ਰਾਸ਼ਟਰਪਤੀ ਦੋਵਾਂ ਸਦਨਾਂ ਦੀ ਸਾਂਝੀ ਬੈਠਕ ਨੂੰ ਸੰਬੋਧਨ ਕਰਦੇ ਹਨ।

Leave a Reply

error: Content is protected !!