ਜਬਰ-ਜਨਾਹ ਦੀ ਸ਼ਿਕਾਰ ਲੜਕੀ ਵੱਲੋਂ ਖ਼ੁਦਕਸ਼ੀ
ਰੂਪਨਗਰ: ਸ਼ਹਿਰ ਦੀ ਇੱਕ ਸਕੂਲੀ ਵਿਦਿਆਰਥਣ ਨੇ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਥਾਣਾ ਸਿਟੀ ਦੀ ਪੁਲੀਸ ਨੇ ਲੜਕੀ ਦੇ ਪਿਤਾ ਦੀ ਸ਼ਿਕਾਇਤ ਦੇ ਆਧਾਰ ’ਤੇ ਤਿੰਨ ਲੜਕਿਆਂ ਵਿਰੁੱਧ ਕੇਸ ਦਰਜ ਕਰ ਕੇ ਮੁਲਜ਼ਮਾਂ ਦੀ ਗ੍ਰਿਫਤਾਰੀ ਲਈ ਛਾਪੇ ਮਾਰਨੇ ਸ਼ੁਰੂ ਕਰ ਦਿੱਤੇ ਹਨ। ਤਿੰਨੋਂ ਲੜਕੇ ਨਾਬਾਲਗ ਦੱਸੇ ਜਾ ਰਹੇ ਹਨ। ਜਾਂਚ ਅਧਿਕਾਰੀ ਥਾਣੇਦਾਰ ਸਵਾਤੀ ਧੀਮਾਨ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ 16 ਸਾਲ ਦੀ ਲੜਕੀ ਇਕ ਸਥਾਨਕ ਸਕੂਲ ਵਿੱਚ ਪੜ੍ਹਦੀ ਸੀ। ਲੜਕੀ ਨੂੰ ਇਕ ਲੜਕਾ ਆਪਣੇ ਦੋਸਤ ਦੇ ਘਰ ਲੈ ਗਿਆ, ਜਿੱਥੇ ਲੜਕਿਆਂ ਨੇ ਉਸ ਦੀ ਲੜਕੀ ਨਾਲ ਜਬਰ-ਜਨਾਹ ਕੀਤਾ। ਘਟਨਾ ਤੋਂ ਬਾਅਦ ਉਸ ਦੀ ਲੜਕੀ ਨੇ ਖ਼ੁਦਕਸ਼ੀ ਕਰ ਲਈ।