ਪੰਜਾਬਫੀਚਰਜ਼

ਖੰਨਾ ਪੁਲਿਸ ਨੇ ਅਸਲਾ ਸਪਲਾਈ ਕਰਨ ਵਾਲੇ ਅੰਤਰਰਾਜੀ ਗਿਰੋਹ ਦਾ ਕੀਤਾ ਪਰਦਾਫਾਸ਼

ਖੰਨਾ: ਖੰਨਾ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਅਸਲਾ ਸਪਲਾਈ ਕਰਨ ਵਾਲੇ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼ ਕੀਤਾ ਗਿਆ ਹੈ। ਪੁਲਿਸ ਨੇ 4 ਅਸਲਿਆਂ ਸਮੇਤ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮਾਂ ਦੀ ਪਛਾਣ ਬਿਕਰਮਜੀਤ ਸਿੰਘ, ਜਸ਼ਨਪ੍ਰੀਤ ਸਿੰਘ ,ਦਲਜੀਤ ਸਿੰਘ, ਜਸ਼ਨਦੀਪ ਸਿੰਘ ਅਤੇ ਵਪਿੰਦਰ ਸਿੰਘ ਵਜੋਂ ਹੋਈ ਹੈ।

ਐੱਸ. ਐੱਸ. ਪੀ. ਅਮਨੀਤ ਕੌਂਡਲ ਨੇ ਦਸਿਆ ਕਿ ਸੀ. ਆਈ. ਏ. ਸਟਾਫ਼ ਖੰਨਾ ਦੀ ਅਗਵਾਈ ਹੇਠ 4 ਅਗਸਤ ਨੂੰ ਪੁਲਿਸ ਪਾਰਟੀ ਪਨਸਪ ਗੋਦਾਮ ਦੋਰਾਹਾ ਸਾਹਮਣੇ ਜੀ. ਟੀ. ਰੋਡ ਨੇੜੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਚੈਕਿੰਗ ਕਰ ਰਹੇ ਸਨ।

ਇਸ ਦੌਰਾਨ ਰਾਤ 9.25 ਵਜੇ ਕਰੀਬ ਕਿਸੇ ਖ਼ਾਸ ਮੁਖ਼ਬਰ ਨੇ ਪੁਲਿਸ ਪਾਰਟੀ ਨੂੰ ਇਤਲਾਹ ਦਿਤੀ ਕਿ ਮੁਲਜ਼ਮ ਬਿਕਰਮਜੀਤ ਸਿੰਘ, ਦਲਜੀਤ ਸਿੰਘ, ਜਸ਼ਨਦੀਪ ਸਿੰਘ, ਜਸ਼ਨਪ੍ਰੀਤ ਸਿੰਘ ਚਾਰੋਂ ਨੌਜਵਾਨ ਜੋ ਕਿ ਨਾਜਾਇਜ਼ ਅਸਲਾ ਰੱਖਣ ਦੇ ਸ਼ੌਕੀਨ ਹਨ ਅਤੇ ਅੱਜ ਵੀ ਕੱਦੋਂ ਚੌਂਕ ਦੋਰਾਹਾ ਪੁਲ ਹੇਠਾਂ ਖੜ੍ਹੇ ਕਿਸੇ ਵਿਅਕਤੀ ਦੀ ਉਡੀਕ ਕਰ ਰਹੇ ਹਨ।

ਇਸ ਗੁਪਤ ਸੂਚਨਾ ਦੇ ਅਧਾਰ ‘ਤੇ ਏ. ਐੱਸ. ਆਈ. ਹਰਦਮ ਸਿੰਘ ਨੇ ਪੁਲਿਸ ਪਾਰਟੀ ਸਮੇਤ ਤੁਰੰਤ ਛਾਪੇਮਾਰੀ ਕਰਦੇ ਹੋਏ ਚਾਰੇ ਕਥਿਤ ਮੁਲਜ਼ਮਾਂ ਨੂੰ ਮੌਕੇ ‘ਤੇ ਕਾਬੂ ਕਰਕੇ ਤਲਾਸ਼ੀ ਲੈਂਦਿਆਂ ਉਨ੍ਹਾਂ ਦੇ ਕਬਜ਼ੇ ‘ਚੋਂ ਇਕ ਪਿਸਤੌਲ .32 ਬੋਰ ਬਰਾਮਦ ਕੀਤਾ ਗਿਆ। ਪੁੱਛ ਪੜਤਾਲ ਕਰਨ ‘ਤੇ ਪਤਾ ਲੱਗਾ ਕਿ ਉਹ ਇਹ ਅਸਲਾ ਵਪਿੰਦਰ ਤੋਂ  ਲੈ ਕੇ ਆਏ ਹਨ।

ਇਸ ਖ਼ਬਰ ਬਾਰੇ ਕੁਮੈਂਟ ਕਰੋ-