ਫ਼ੁਟਕਲ

ਨਸ਼ੇ ਨੇ ਇਕ ਹੋਰ ਘਰ ਵਿਛਾਏ ਸੱਥਰ, ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਗਈ ਜਾਨ

ਪੱਟੀ : ਪੰਜਾਬ ਵਿਚ ਨਸ਼ੇ ਘਟਣ ਦੀ ਬਜਾਏ ਦਿਨੋਂ ਦਿਨ ਵੱਧ ਰਹੇ ਹਨ। ਇਕ ਹੋਰ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਰਣਜੀਤ ਸਿੰਘ (28) ਪੁੱਤਰ ਬਲਕਾਰ ਸਿੰਘ ਵਜੋਂ ਹੋਈ ਹੈ।

ਮ੍ਰਿਤਕ ਦੇ ਪਿਤਾ ਬਲਕਾਰ ਸਿੰਘ ਨੇ ਦੱਸਿਆ ਕਿ ਉਸਦਾ ਮੁੰਡਾ ਰਣਜੀਤ ਸਿੰਘ ਪਿਛਲੇ ਕੁਝ ਸਾਲਾਂ ਤੋਂ ਨਸ਼ਾ ਕਰਦਾ ਆ ਰਿਹਾ ਸੀ ਅਤੇ ਕਰੀਬ 5-6 ਦਿਨ ਪਹਿਲਾਂ ਉਸਦੇ ਮੁੰਡੇ ਨੇ ਨਸ਼ੇ ਦਾ ਟੀਕਾ ਲਗਾਇਆ ਸੀ ਜਿਸ ਕਾਰਨ ਉਸਦੀ ਸਿਹਤ ਗੰਭੀਰ ਰੂਪ ’ਚ ਵਿਗੜ ਗਈ ਅਤੇ ਅੱਜ ਉਸਦੀ ਮੌਤ ਹੋ ਗਈ। ਉਨ੍ਹਾਂ ਨੇ ਦੱਸਿਆ ਕਿ ਮ੍ਰਿਤਕ ਦੀ ਇੱਕ ਚਾਰ ਸਾਲ ਕੁੜੀ ਅਤੇ ਢਾਈ ਸਾਲਾ ਮੁੰਡਾ ਹੈ।

ਬੇਵੱਸ ਪਿਤਾ ਨੇ ਕਿਹਾ ਕਿ ਨਸ਼ੇ ਨੇ ਉਸਦਾ ਘਰ ਬਰਬਾਦ ਕਰ ਦਿਤਾ ਹੈ। ਬਲਕਾਰ ਸਿੰਘ ਨੇ ਕਿਹਾ ਕਿ ਇਲਾਕੇ ਅੰਦਰੋਂ ਨਸ਼ਾ ਖ਼ਤਮ ਕਰਨ ਲਈ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਸਖ਼ਤ ਕਦਮ ਚੁੱਕੇ ਨਹੀਂ ਤਾਂ ਇਸ ਤਰ੍ਹਾਂ ਹੀ ਨੌਜਵਾਨ ਪੁੱਤ ਮਰਦੇ ਰਹਿਣਗੇ।

ਇਸ ਖ਼ਬਰ ਬਾਰੇ ਕੁਮੈਂਟ ਕਰੋ-